ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ, ਦੇਣਗੇ ਸਪਸ਼ਟੀਕਰਨ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 15 ਜਨਵਰੀ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਵੱਲੋਂ ਕੀਤੀ ਹਦਾਇਤ ਮੁਤਾਬਕ ਆਪਣਾ ਸਪਸ਼ਟੀਕਰਨ ਦੇਣ ਵਾਸਤੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚ ਗਏ ਹਨ। ਹਾਲਾਂਕਿ ਜਥੇਦਾਰ ਗਡਗੱਜ ਆਪਣੇ ਦਫਤਰ ਵਿਚ ਮੌਜੂਦ ਨਹੀਂ ਹਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।