ਮੇਅਰ ਪਦਮਜੀਤ ਮਹਿਤਾ ਵੱਲੋਂ ਗੁਰੂਕੁਲ ਰੋਡ 'ਤੇ 32 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੀਮਿਕਸ ਪਾਉਣ ਦੀ ਸ਼ੁਰੂਆਤ
ਅਸ਼ੋਕ ਵਰਮਾ
ਬਠਿੰਡਾ, 11 ਨਵੰਬਰ 2025 :ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਆਪਣੇ ਮੇਅਰ ਵਾਰਡ ਨੰਬਰ 48 ਵਿੱਚ ਸਥਿਤ ਗੁਰੂਕੁਲ ਰੋਡ 'ਤੇ ਲਗਭਗ 32 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ, ਮੇਅਰ ਸ਼੍ਰੀ ਮਹਿਤਾ ਨੇ ਖੁਦ ਲੱਡੂ ਵੰਡ ਕੇ ਲੋਕਾਂ ਦਾ ਮੁੰਹ ਮਿੱਠਾ ਕਰਵਾਇਆ।
ਇਸ ਮੌਕੇ ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਬਠਿੰਡਾ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਅਤੇ ਸੁੰਦਰ ਬਣਾਉਣ ਲਈ ਸ਼ਹਿਰ ਦੇ ਹਰੇਕ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੀਮਿਕਸ ਕੰਮ ਦੇ ਪੂਰਾ ਹੋਣ ਨਾਲ ਇਲਾਕੇ ਦੇ ਵਸਨੀਕਾਂ ਲਈ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ।
ਇਸ ਦੌਰਾਨ ਉਨ੍ਹਾਂ ਨਾਲ ਕੌਂਸਲਰ ਉਮੇਸ਼ ਗੋਗੀ, ਜਸਵਿੰਦਰ ਸਿੰਘ ਬਰਾੜ, ਮੋਹਣੀ, ਗੰਡਾ ਸਿੰਘ, ਕੁਲਵੰਤ ਰਾਏ, ਅਸ਼ਵਨੀ ਬੰਟੀ, ਸੁਖਮੰਦਰ ਬਰਾੜ, ਸੋਨੀ ਪ੍ਰਧਾਨ, ਵਿਕਾਸ, ਪੰਕਜ ਸ਼ਰਮਾ, ਰਵੀ ਕੁਮਾਰ, ਸੁਨੀਲ ਕੁਮਾਰ, ਵਿਮਲ ਮਿੱਤਲ ਸਮੇਤ ਇਲਾਕੇ ਦੇ ਪਤਵੰਤੇ ਸੱਜਣ ਅਤੇ ਨਿਵਾਸੀ ਮੌਜੂਦ ਸਨ।
ਇਸ ਦੌਰਾਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਕਾਸ ਕਾਰਜਾਂ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ ਅਤੇ ਜੇਕਰ ਕੰਮ ਦੌਰਾਨ ਕਿਸੇ ਕਿਸਮ ਦੀ ਕਮੀ ਜਾਂ ਸਮੱਸਿਆ ਦਿਖਾਈ ਦਿੰਦੀ ਹੈ, ਤਾਂ ਤੁਰੰਤ ਉਨ੍ਹਾਂ ਨੂੰ ਸੂਚਿਤ ਕਰਨ, ਤਾਂ ਜੋ ਇਸ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ।