ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਜੁਝਾਰ ਸਿੰਘ ਨਗਰ ਦੀਆਂ ਸੜਕਾਂ ਸੁੰਦਰ ਬਣਾਉਣ ਦੀ ਸ਼ੁਰੂਆਤ
ਅਸ਼ੋਕ ਵਰਮਾ
ਬਠਿੰਡਾ, 12 ਨਵੰਬਰ 2025: ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਸ਼੍ਰੀਮਤੀ ਸ਼ੈਰੀ ਗੋਇਲ ਦੇ ਵਾਰਡ ਨੰਬਰ 7 ਵਿੱਚ ਸਥਿਤ ਜੁਝਾਰ ਸਿੰਘ ਨਗਰ ਦੀਆਂ ਸੜਕਾਂ ਨੂੰ ਸੁੰਦਰ ਬਣਾਉਣ ਲਈ ਲਗਭਗ 30 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੀਮਿਕਸ ਦੇ ਕੰਮ ਦਾ ਉਦਘਾਟਨ ਕੀਤਾ।
ਇਸ ਦੌਰਾਨ, ਮੇਅਰ ਮਹਿਤਾ ਨੇ ਕਿਹਾ ਕਿ ਸ਼ਹਿਰ ਦੇ ਹਰੇਕ ਵਾਰਡ ਵਿੱਚ ਸੜਕਾਂ, ਨਾਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਪ੍ਰਸ਼ਾਸਨ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਬਠਿੰਡਾ ਦੀਆਂ ਸਾਰੀਆਂ ਗਲੀਆਂ ਅਤੇ ਸੜਕਾਂ ਚੰਗੀ ਹਾਲਤ ਵਿੱਚ ਹੋਣ, ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਮੁਸ਼ਕਲ ਨਾ ਆਵੇ।
ਇਸ ਮੌਕੇ ਉਨ੍ਹਾਂ ਨਾਲ ਅਮਰਿੰਦਰ ਸਿੱਧੂ, ਕੁਲਦੀਪ ਨੰਬਰਦਾਰ ਅਤੇ ਇਲਾਕੇ ਦੇ ਪ੍ਰਮੁੱਖ ਵਸਨੀਕ ਮੌਜੂਦ ਸਨ। ਸਥਾਨਕ ਵਸਨੀਕਾਂ ਨੇ ਮੇਅਰ ਸ਼੍ਰੀ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੁਝਾਰ ਸਿੰਘ ਨਗਰ ਦੀਆਂ ਸੜਕਾਂ ਲੰਬੇ ਸਮੇਂ ਤੋਂ ਮਾੜੀ ਹਾਲਤ ਵਿੱਚ ਸਨ ਅਤੇ ਉਨ੍ਹਾਂ ਨੂੰ ਸੁਧਾਰਨ ਲਈ ਇਸ ਕੰਮ ਦੀ ਸ਼ੁਰੂਆਤ ਇਲਾਕੇ ਲਈ ਵੱਡੀ ਰਾਹਤ ਹੈ।
ਮੇਅਰ ਮਹਿਤਾ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੌਰਾਨ ਸਹਿਯੋਗ ਦੇਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣ ਵਿੱਚ ਨਗਰ ਨਿਗਮ ਦਾ ਸਾਥ ਦੇਣ।