ਮੋਦੀ ਪੰਜਾਬ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੇ- ਭਗਵੰਤ ਮਾਨ ਦਾ ਦੋਸ਼
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 14 ਫਰਵਰੀ 2025- ਸੀਐੱਮ ਭਗਵੰਤ ਮਾਨ ਨੇ ਵੱਡਾ ਦੋਸ਼ ਲਾਉਂਦੇ ਹੋਏ ਕਿਹਾ ਕਿ ਮੋਦੀ ਪੰਜਾਬ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੇ। ਮਾਨ ਨੇ ਕਿਹਾ ਕਿ ਕਿਸਾਨਾਂ ਵਾਲਾ ਮਸਲਾ ਲਟਕਿਆ ਪਿਆ ਹੈ, ਸਾਡਾ ਆਰਡੀਐਫ਼ ਫੰਡ ਸਰਕਾਰ ਨਹੀਂ ਦੇ ਰਹੀ, ਜੇਕਰ ਅਸੀਂ ਆਵਾਜ਼ ਚੁੱਕਦੇ ਹਾਂ ਤਾਂ ਸਾਨੂੰ ਬਦਨਾਮ ਕਰਨ ਦੀ ਸਾਜਿਸ਼ ਰਚ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਨਵੇਂ ਤਰੀਕੇ ਦੇ ਨਾਲ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾਂ ਪੰਜਾਬ ਦੇ ਨਾਲ ਵਿਤਕਰਾ ਤੇ ਧੱਕਾ ਕਰਦੀ ਆਈ ਹੈ ਅਤੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਡਿਪੋਰਟ ਭਾਰਤੀਆਂ ਦਾ ਜਹਾਜ਼ ਅੰਮ੍ਰਿਤਸਰ ਵਿਚ ਉਤਾਰਨਾ ਪੰਜਾਬੀਆਂ ਅਤੇ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ।
ਉਨ੍ਹਾਂ ਕਿਹਾ ਕਿ ਮੋਦੀ ਪੰਜਾਬ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੇ। ਮਾਨ ਨੇ ਕਿਹਾ ਕਿ ਕਿਸਾਨਾਂ ਵਾਲਾ ਮਸਲਾ ਲਟਕਿਆ ਪਿਆ ਹੈ, ਸਾਡਾ ਆਰਡੀਐਫ਼ ਫੰਡ ਸਰਕਾਰ ਨਹੀਂ ਦੇ ਰਹੀ, ਜੇਕਰ ਅਸੀਂ ਆਵਾਜ਼ ਚੁੱਕਦੇ ਹਾਂ ਤਾਂ ਸਾਨੂੰ ਬਦਨਾਮ ਕਰਨ ਦੀ ਸਾਜਿਸ਼ ਰਚ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਨਵੇਂ ਤਰੀਕੇ ਦੇ ਨਾਲ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
ਮਾਨ ਨੇ ਕਿਹਾ ਕਿ ਪੰਜਾਬ ਵਿਚ ਹਰ ਵਾਰ ਅਮਰੀਕੀ ਜਹਾਜ਼ ਉਤਾਰਨ ਦਾ ਅਸੀਂ ਵਿਰੋਧ ਕਰਦੇ ਹਾਂ ਅਤੇ ਇਸ ਬਾਰੇ ਅਸੀਂ ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੇ ਦੁਬਾਰਾ ਗੱਲ ਕਰਾਂਗੇ। ਉਨ੍ਹਾਂ ਕਿਹਾ ਕਿ ਟਰੰਪ ਨੇ ਗੈਰ ਕਾਨੂੰਨੀ ਲੋਕਾਂ ਨੂੰ ਡਿਪੋਰਟ ਕਰਨਾ ਸ਼ੁਰੂ ਕਰ ਦਿੱਤਾ ਹੈ, ਪਰ ਸਵਾਲ ਇਹ ਹੈ ਕਿ ਭਾਰਤ ਲਈ ਇਹ ਨੈਸ਼ਨਲ ਸਮੱਸਿਆ ਹੈ, ਫਿਰ ਪੰਜਾਬ ਹੀ ਕਿਉਂ ਜਹਾਜ਼ ਉਤਾਰਿਆ ਜਾ ਰਿਹਾ ਹੈ। ਇਹ ਜਹਾਜ਼ ਦਿੱਲੀ ਵਿੱਚ ਵੀ ਤਾਂ ਉੱਤਰ ਸਕਦੇ ਹਨ।