ਮੋਰਚੇ ਵੱਲੋਂ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ.ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦਾ ਸਮੱਰਥਨ ਦਾ ਐਲਾਨ।
ਭੁੱਚੋ ਮੰਡੀ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਲੀਡਰਸ਼ਿਪ ਵੱਲੋਂ ਪੰਜਾਬ ਰੋਡਵੇਜ਼,ਪਨਬਸ,ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵੱਲੋਂ ਜ਼ੋ ਆਪਣੇ ਸਰਕਾਰ ਵਿਰੁੱਧ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਜਾਰੀ ਘੋਲ ਦੀ ਹਿਮਾਇਤ ਲਈ ਹੋਰ ਜਥੇਬੰਦੀਆਂ ਦੇ ਨਾਲ ਨਾਲ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੂੰ ਲਿਖਤੀ ਅਪੀਲ ਕੀਤੀ ਗਈ ਹੈ,ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਇਨ੍ਹਾਂ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਦੀ ਹਿਮਾਇਤ ਦਾ ਐਲਾਨ ਕਰਦਾ ਹੈ ਅਤੇ ਪੰਜਾਬ ਸਰਕਾਰ ਨੂੰ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ.ਠੇਕਾ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਬਿਨਾਂ ਦੇਰੀ ਦੇ ਪ੍ਰਵਾਨ ਕਰਨ ਦੀ ਮੰਗ ਕਰਦਾ ਹੈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ ਕਟਾਰੀਆ,ਪਵਨਦੀਪ ਸਿੰਘ,ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਬਲਵਿੰਦਰ ਸਿੰਘ ਸੈਣੀ,ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਵੱਲੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ. ਦੇ ਆਊਟਸੋਰਸਡ ਠੇਕਾ ਮੁਲਾਜ਼ਮ ਵੀ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਦੀ ਤਰ੍ਹਾਂ ਪੰਜਾਬ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਲਿਆਂਦੀਆਂ ਨਿੱਜੀਕਰਨ ਦੀਆਂ ਨੀਤੀਆਂ ਤੋਂ ਪੀੜਤ ਹਨ ਤੇ ਉਹ ਇਨ੍ਹਾਂ ਤਬਾਹਕੁੰਨ ਨੀਤੀਆਂ ਵਿਰੁੱਧ ਸੰਘਰਸ਼ ਦੇ ਰਾਹ ਤੇ ਹਨ,ਇਸ ਤਰ੍ਹਾਂ ਇਨ੍ਹਾਂ ਮੁਲਾਜ਼ਮ ਸਾਥੀਆਂ ਦਾ ਸੰਘਰਸ਼ ਸਭਦੇ ਸਾਂਝੇ ਦੁਸ਼ਮਣ ਵਿਰੁੱਧ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਹੈ।
ਇਸ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ.ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦਾ ਸਮਰਥਨ ਕਰਨ ਦਾ ਐਲਾਨ ਕਰਦਾ ਹੋਇਆ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਾ ਹੈ ਕਿ ਸੰਘਰਸ਼ਸ਼ੀਲ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਤੁਰੰਤ ਗੱਲਬਾਤ ਰਾਹੀਂ ਮੰਗਾਂ ਨੂੰ ਪ੍ਰਵਾਨ ਕਰੇ,ਅਜਿਹਾ ਨਾ ਹੋਣ ਦੀ ਸੂਰਤ ਵਿੱਚ ਮੋਰਚਾ ਇਸ ਹਿਮਾਇਤ ਵਿੱਚ ਵਾਧੇ ਲਈ ਮਜਬੂਰ ਹੋਵੇਗਾ ਜਿਸ ਲਈ ਪੰਜਾਬ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ।