ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੁਕਤਸਰ ਪੁਲਿਸ ਵੱਲੋਂ 260 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ,16 ਮਾਰਚ 2026: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਐਸਐਸਪੀ ਅਭਿਮਨਿਯੂ ਰਾਣਾ ਦੀ ਅਗਵਾਈ ਹੇਠ
ਇੰਸਪੈਕਟਰ ਗੁਰਵਿੰਦਰ ਸਿੰਘ, ਸੀ.ਆਈ.ਏ ਸਟਾਫ ਅਤੇ ਪੁਲਿਸ ਪਾਰਟੀ ਨੇ 260 ਗ੍ਰਾਮ ਹੈਰੋਇਨ ਸਮੇਤ ਦੋ ਜਣਿਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਰੁਪਿੰਦਰ ਸਿੰਘ ਉਰਫ ਬਣੀ ਪੁੱਤਰ ਗੁਰਮੀਤ ਸਿੰਘ ਅਤੇ.ਮਨੋਜ ਕੁਮਾਰ ਪੁੱਤਰ ਭਗਵਾਨ ਸਿੰਘ ਵਾਸੀਅਨ ਪਿੰਡ ਮਹਾਬੱਧਰ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਤੌਰ ਤੇ ਹੋਈ ਹੈ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸੀ.ਆਈ .ਏ ਸਟਾਫ ਪੁਲਿਸ ਪਾਰਟੀ ਨੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਚੌਰਾਹਾ ਪਿੰਡ ਗੋਨੇਆਣਾ ਨਜ਼ਦੀਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ਸਵਾਰ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ ਗਈ ਜਿਸ ਦੌਰਾਨ ਉਨ੍ਹਾਂ ਪਾਸੋਂ ਇੱਕ ਮੋਮੀ ਲਿਫਾਫੇ ਵਿੱਚੋਂ 260 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਇਸ ਸਬੰਧ ਵਿੱਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਮੁਲਜਮਾਂ ਦਾ ਰਿਮਾਂਡ ਹਾਸਲ ਕਰਨ ਤੋਂ ਬਾਅਦ ਡੂੰਘਾਈ ਨਾਲ ਪੁੱਛ ਗਿੱਛ ਕਰੇਗੀ ਜਿਸ ਦੌਰਾਨ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਸੰਦੇਸ਼
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਖਿਲਾਫ ਇਸ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਕਰਨ। ਜੇ ਕਿਸੇ ਵਿਅਕਤੀ ਨੂੰ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
ਸੇਫ ਪੰਜਾਬ ਸੰਪਰਕ ਨੰਬਰ 97791-00200,
ਪੁਲਿਸ ਕੰਟਰੋਲ ਰੂਮ ਨੰਬਰ 8054942100
ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
Click to Follow Babushahi Facebook page →