ਯੂਥ ਅਕਾਲੀ ਦਲ ਨੇ ’ਮੇਰੀ ਦਸਤਾਰ, ਮੇਰੀ ਸ਼ਾਨ’ ਮੁਹਿੰਮ ਤਹਿਤ ਦਸਤਾਰ ਕੈਂਪ ਲਗਾਇਆ
ਬਾਬੂਸ਼ਾਹੀ ਨੈਟਵਰਕ
ਪਟਿਆਲਾ, 7 ਜੁਲਾਈ, 2025:
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਯੂਥ ਅਕਾਲੀ ਦਲ ਦੀ ਮੁਹਿੰਮ' ਮੇਰੀ ਦਸਤਾਰ ਮੇਰੀ ਸ਼ਾਨ ' ਤਹਿਤ ਦਸਤਾਰ ਕੈਂਪ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਯੂਥ ਅਕਾਲੀ ਦਲ ਦੇ ਜਿਲਾ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਲੰਗ ਤੇ ਜਿਲ੍ਹਾ ਸ਼ਹਿਰੀ ਪ੍ਰਧਾਨ ਕਰਨਵੀਰ ਸਿੰਘ ਸਾਹਨੀ ਤੇ ਜ਼ਿਲ੍ਹਾ ਪਟਿਆਲੇ ਦੀ ਸਮੁੱਚੀ ਯੂਥ ਅਕਾਲੀ ਦੀ ਜਥੇਬੰਦੀ ਵੱਲੋਂ ਲਗਾਇਆ ਗਿਆ, ਨੌਜਵਾਨਾਂ ਤੇ ਬੱਚਿਆਂ ਦੇ ਸਿਰਾਂ ’ਤੇ ਦਸਤਾਰਾਂ ਸਜਾਈਆਂ ਗਈਆਂ। ਇਸ ਦਸਤਾਰ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਦਰਬਾਰਾ ਸਿੰਘ ਗੁਰੂ ਮੈਂਬਰ ਕੋਰ ਕਮੇਟੀ,ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ, ਹਲਕਾ ਪਟਿਆਲਾ ਦਿਹਾਤੀ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਬਿੱਟੂ ਚੱਠਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਗਜੈਕਟਿਵ ਮੈਂਬਰ ਸੁਰਜੀਤ ਸਿੰਘ ਗੜੀ, ਅਤੇ ਹੋਰ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ।