ਰਮਨ ਬਹਿਲ ਵਲੋਂ ਲਿੰਕ ਸੜਕ ਬਣਾਉਣ ਦਾ ਰੱਖਿਆ ਨੀਂਹ ਪੱਥਰ
ਕਿਹਾ- ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ
ਰੋਹਿਤ ਗੁਪਤਾ
ਗੁਰਦਾਸਪੁਰ, 11 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ,ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕੇ ਗੁਰਦਾਸਪੁਰ ਅੰਦਰ ਪਿਛਲੇ ਚਾਰ ਸਾਲਾਂ ਵਿੱਚ ਲੋਕ ਹਿੱਤ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਇਹ ਪ੍ਰਗਟਾਵਾ ਹਲਕਾ ਇੰਚਾਰਜ ਗੁਰਦਾਸਪੁਰ ਸ੍ਰੀ ਰਮਨ ਬਹਿਲ ਨੇ ਪਿੰਡ ਮਾਨੇਪੁਰ ਵਿੱਚ 40 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਣ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਪਿੰਡ ਦੇ ਲਾਭਪਾਤਰੀਆਂ ਨੂੰ ਡਿਜ਼ੀਟਲ ਕਾਰਡ ਵੀ ਵੰਡੇ ਗਏ। ਉਨ੍ਹਾਂ ਕਿਹਾ 'ਮੇਰੀ ਰਸੋਈ' ਯੋਜਨਾ ਤਹਿਤ ਜਲਦ ਲਾਭਪਾਤਰੀਆਂ ਨੂੰ ਮੁਫ਼ਤ ਰਾਸ਼ਨ ਦੀਆਂ ਕਿੱਟਾਂ ਵੀ ਵੰਡੀਆਂ ਜਾਣਗੀਆਂ।
ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪੰਜਾਬ ਮੁੜ ਤੋਂ ਵਿਕਾਸ ਦੇ ਰਾਹ ‘ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ।
ਸ੍ਰੀ ਰਮਨ ਬਹਿਲ ਨੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਲੋਕਹਿਤ ਵਿੱਚ ਵੱਖ ਵੱਖ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ ਅਤੇ ਲੋਕਾਂ ਦੀ ਸਿਹਤ ਸੇਵਾਵਾਂ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਵਿੱਚ ਪੰਜਾਬ ਦੇ ਹਰ ਨਾਗਰਿਕ ਨੂੰ ਲੋੜ ਪੈਣ 'ਤੇ ਬਿਮਾਰੀ ਦੇ ਇਲਾਜ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ।
Click to Follow Babushahi Facebook page →