ਲੁਧਿਆਣਾ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਚਾਈਨਾ ਡੋਰ ਸਮੇਤ ਇੱਕ ਕਾਬੂ, ਦੂਜੇ ਦੀ ਭਾਲ ਜਾਰੀ
ਸੁਖਮਿੰਦਰ ਭੰਗੂ
ਲੁਧਿਆਣਾ 12 ਦਸੰਬਰ 2020
ਕਮਿਸ਼ਨਰ ਪੁਲਿਸ ਲੁਧਿਆਣਾ, ਸਵਪਨ ਸ਼ਰਮਾ ਆਈ.ਪੀ.ਐਸ , ਹਰਪਾਲ ਸਿੰਘ ਡਿਪਟੀ ਕਮਿਸ਼ਨਰ ਪੁਲਿਸ ਲੁਧਿਆਣਾ, ਅਮਨਦੀਪ ਸਿੰਘ ਬਰਾੜ ਪੀ.ਪੀ.ਐਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਲੁਧਿਆਣਾ, ਹਰਸ਼ਪ੍ਰੀਤ ਸਿੰਘ ਪੀ.ਪੀ.ਐਸ ਸਹਾਇਕ ਕਮਿਸ਼ਨਰ ਪੁਲਿਸ ਲੁਧਿਆਣਾ ਦੀ ਅਗਵਾਈ ਹੇਠ ਇੰਸ: ਅਵਤਾਰ ਸਿੰਘ ਇੰਚਾਰਜ ਸੀ.ਆਈ.ਏ.ਸਟਾਫ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਚਾਈਨਾ ਡੋਰ ਦੀ ਵਿਕਰੀ ਕਰਨ ਵਾਲੇ 01 ਵਿਅਕਤੀ ਨੂੰ ਕਾਬੂ ਕਰਕੇ ਇਸ ਪਾਸੋਂ 1008 ਗੱਟੂ ਚਾਈਨਾ ਡੋਰ ਪਲਾਸਟਿਕ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਮਿਤੀ 11-12-2025 ਨੂੰ ਸੀ.ਆਈ.ਏ. ਸਟਾਫ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਗੁਪਤ ਇਤਲਾਹ ਮਿਲੀ ਸੀ ਕਿ ਰਜਿਤ ਸ਼ਰਮਾ ਪੁੱਤਰ ਅਸ਼ੌਕ ਸ਼ਰਮਾ ਵਾਸੀ ਗੁਲਚਮਨ ਗਲੀ ਨੇੜੇ ਸ਼ੰਗਲਾ ਸ਼ਿਵਾਲਾ ਮੰਦਿਰ ਲੁਧਿਆਣਾ ਅਤੇ ਚਿੰਟੂ ਪੁੱਤਰ ਰਾਮ ਰਾਜ ਵਾਸੀ ਗਲੀ ਨੰਬਰ 12 ਨਿਊ ਮਾਧੋਪੁਰੀ ਲੁਧਿਆਣਾ ਵੱਲੋਂ ਮਿਲ ਕੇ ਚਾਈਨਾ ਡੋਰ ਨੂੰ ਕਾਫੀ ਵੱਡੀ ਮਾਤਰਾ ਵਿੱਚ ਸਟੋਰ ਕਰਕੇ ਰੱਖਿਆ ਹੋਇਆ ਹੈ। ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਮੁਕੱਦਮਾ ਨੰਬਰ 109 ਮਿਤੀ 11/12/2025 ਅ/ਧ 223, 3(5) BNS ਥਾਣਾ ਡਵੀਜ਼ਨ ਨੰਬਰ 4 ਲੁਧਿਆਣਾ ਦਰਜ ਰਜਿਸਟਰ ਕਰਕੇ ਦੋਸ਼ੀ ਰਜਿਤ ਸ਼ਰਮਾ ਨੂੰ ਚਾਂਦ ਸਿਨੇਮਾ ਦੇ ਨੇੜੇ ਤੋਂ ਕਾਬੂ ਕਰਕੇ ਉਸ ਪਾਸੋਂ 1008 ਗੱਟੂ ਚਾਈਨਾ ਡੋਰ ਬ੍ਰਾਮਦ ਕੀਤੇ ਗਏ ਅਤੇ ਦੋਸ਼ੀ ਨੂੰ ਬਾਅਦ ਪੁੱਛਗਿੱਛ ਮੁਕਦਮਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਚਿੰਟੂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।