ਵਿਜੀਲੈਂਸ ਨੇ ਰਮਨ ਅਰੋੜਾ ਖ਼ਿਲਾਫ ਅਦਾਲਤ ’ਚ ਚਾਰਜਸ਼ੀਟ ਕੀਤੀ ਦਾਖ਼ਲ
ਜਲੰਧਰ, 19 ਜੁਲਾਈ 2025 - ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਵਿਰੁੱਧ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਵਿਜੀਲੈਂਸ ਅਧਿਕਾਰੀਆਂ ਅਨੁਸਾਰ ਚਾਰਜਸ਼ੀਟ ਵਿੱਚ ਕਈ ਮਹੱਤਵਪੂਰਨ ਤੱਥ ਅਤੇ ਸਬੂਤ ਪੇਸ਼ ਕੀਤੇ ਗਏ ਹਨ, ਜਿਸ ਨਾਲ ਇਸ ਭ੍ਰਿਸ਼ਟਾਚਾਰ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਚਾਰਜਸ਼ੀਟ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਰਮਨ ਅਰੋੜਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ, ਸਰਕਾਰੀ ਫੰਡਾਂ ਦੀ ਦੁਰਵਰਤੋਂ ਕੀਤੀ, ਬੇਨਿਯਮੀਆਂ ਕੀਤੀਆਂ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਮ ‘ਤੇ ਗੈਰ-ਕਾਨੂੰਨੀ ਜਾਇਦਾਦਾਂ ਇਕੱਠੀਆਂ ਕੀਤੀਆਂ। ਵਿਜੀਲੈਂਸ ਨੇ ਕਿਹਾ ਕਿ ਜਾਂਚ ਦੌਰਾਨ ਕਈ ਮਹੱਤਵਪੂਰਨ ਦਸਤਾਵੇਜ਼ ਅਤੇ ਗਵਾਹਾਂ ਦੇ ਬਿਆਨ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਅਦਾਲਤ ਦੇ ਸਾਹਮਣੇ ਰੱਖਿਆ ਗਿਆ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਜਲਦੀ ਹੀ ਅਦਾਲਤ ਵਿੱਚ ਹੋਵੇਗੀ।