ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 24 ਅਪ੍ਰੈਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਭੀਖੋਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਜ਼ਿਕਰਯੋੋਗ ਉਪਰਾਲੇ ਕੀਤੇ ਗਏ ਹਨ ਅਤੇ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਆਧੁਨਿਕ ਕਲਾਸ ਰੂਮ ਵਿੱਚ ਸਮਾਰਟ ਇੰਟਰਐਕਟਿਵ ਪੈਨਲ, ਡਿਜ਼ਿਟਲ ਸਿੱਖਿਆ ਸਾਧਨ ਅਤੇ ਬੱਚਿਆਂ ਲਈ ਸੁਵਿਧਾਜਨਕ ਬੈਠਕ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਨਵੀਂ ਤਕਨੀਕ ਨਾਲ ਸਿੱਖਣ ਦਾ ਮੌਕਾ ਮਿਲੇਗਾ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਸਕੂਲਾਂ ਅੰਦਰ ਅਤਿ ਆਧੁਨਿਕ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ ਹਨ ਜਿਸ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ।
Click to Follow Babushahi Facebook page →