ਵਿਧਾਇਕ ਜਿੰਪਾ ਨੇ ਸੀਵਰੇਜ਼ ਰਿਪਲੇਸਮੈਂਟ ਕੰਮ ਦੀ ਕਰਵਾਈ ਸ਼ੁਰੂਆਤ
-17 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 38 ’ਚ ਹੋਇਆ ਹੋਇਆ ਕੰਮ
ਹੁਸ਼ਿਆਰਪੁਰ, 4 ਜੂਨ :
ਸਥਾਨਕ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 38 ਵਿਚ ਮਾਤਾ ਸ਼ੀਤਲਾ ਮੰਦਰ ਨੇੜੇ ਸੀਵਰੇਜ ਰਿਪਲੇਸਮੈਂਟ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਕੰਮ 'ਤੇ ਲੱਗਭਗ 17 ਲੱਖ ਰੁਪਏ ਦੀ ਲਾਗਤ ਆਵੇਗੀ।
ਵਿਧਾਇਕ ਜਿੰਪਾ ਨੇ ਇਸ ਮੌਕੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਹਰ ਵਾਰਡ ਵਿਚ ਲੋੜ ਅਨੁਸਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੁਰਾਣੀ ਸੀਵਰੇਜ ਪਾਈਪਲਾਈਨ ਬਹੁਤ ਖਰਾਬ ਹੋ ਗਈ ਸੀ, ਜਿਸ ਕਾਰਨ ਹਰ ਰੋਜ਼ ਰੁਕਾਵਟ ਅਤੇ ਗੰਦੇ ਪਾਣੀ ਦੀ ਸਮੱਸਿਆ ਪੈਦਾ ਹੋ ਰਹੀ ਸੀ। ਇਸ ਨਵੀਂ ਪਾਈਪਲਾਈਨ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਜਨਤਾ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ਹਿਰੀ ਵਿਕਾਸ ਕਾਰਜਾਂ ਨੇ ਨਵੀਂ ਗਤੀ ਮਿਲੀ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਸਫਾਈ ਵਿਵਸਥਾ ਬਣਾਈ ਰੱਖਣ ਵਿਚ ਵੀ ਸਹਿਯੋਗ ਕਰਨ। ਸਥਾਨਕ ਲੋਕਾਂ ਨੇ ਵਿਧਾਇਕ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਪ੍ਰਦੀਪ ਬਿੱਟੂ, ਕੰਚਨ ਦਿਓਲ, ਸੁਦਰਸ਼ਨ ਧੀਰ, ਅਜੇ ਸੈਣੀ, ਬਲਵਿੰਦਰ ਰਾਣਾ, ਐਸ.ਡੀ.ਓ ਸੁਸ਼ੀਲ ਬਾਂਸਲ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।