ਵਿਧਾਇਕ ਰਮਨ ਅਰੋੜਾ ਦੇ ਕਰੀਬੀ ਦੀ ਜ਼ਮਾਨਤ 'ਤੇ ਹੋਈ ਵੱਡੀ ਸੁਣਵਾਈ, 25 ਤਾਰੀਖ਼ ਨੂੰ ਐਲਾਨਿਆ ਜਾਵੇਗਾ ਫੈਸਲਾ
ਮਹਿਕ ਅਰੋੜਾ
ਲੁਧਿਆਣਾ: ਵਿਧਾਇਕ ਰਮਨ ਅਰੋੜਾ ਦੇ ਰਿਸ਼ਤੇਦਾਰ ਰਾਜ ਕੁਮਾਰ ਮਦਾਨ ਉਰਫ਼ ਰਾਜੂ ਮਦਾਨ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਅਦਾਲਤ ਨੇ 25 ਜੂਨ ਦੀ ਤਰੀਕ ਤੈਅ ਕੀਤੀ ਹੈ। ਦੱਸ ਦਈਏ ਕਿ ਵਿਜੀਲੈਂਸ ਬਿਊਰੋ ਵੱਲੋਂ ਉਸਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।
ਲਿਖਤੀ ਬਹਿਸ ਦੀ ਮੰਗ, ਸਰਕਾਰ ਨੇ ਵੀ ਆਪਣਾ ਪੱਖ ਪੇਸ਼ ਕੀਤਾ
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਰੁਣ ਕੁਮਾਰ ਅਗਰਵਾਲ ਦੀ ਅਦਾਲਤ ਵਿੱਚ ਰਾਜੂ ਮਦਾਨ ਵੱਲੋਂ ਸੀਨੀਅਰ ਵਕੀਲ ਦਰਸ਼ਨ ਸਿੰਘ ਦਿਆਲ ਅਤੇ ਨਵੀਨ ਚੱਢਾ ਪੇਸ਼ ਹੋਏ ਅਤੇ ਅਦਾਲਤ ਨੂੰ ਲਿਖਤੀ ਦਲੀਲਾਂ ਪੇਸ਼ ਕੀਤੀਆਂ। ਸਰਕਾਰ ਨੇ ਆਪਣੀਆਂ ਲਿਖਤੀ ਦਲੀਲਾਂ ਵੀ ਪੇਸ਼ ਕੀਤੀਆਂ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਦੀ ਸੁਣਵਾਈ ਲਈ 25 ਜੂਨ ਦੀ ਤਰੀਕ ਤੈਅ ਕੀਤੀ ਹੈ। ਇਸ ਤੋਂ ਬਾਅਦ ਹੀ ਅਗਾਊਂ ਜ਼ਮਾਨਤ 'ਤੇ ਫੈਸਲਾ ਲਿਆ ਜਾਵੇਗਾ।
MA