ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ
ਰੋਹਿਤ ਗੁਪਤਾ, ਬਾਬੂਸ਼ਾਹੀ ਬਿਊਰੋ
ਬਟਾਲਾ, 27 ਅਪ੍ਰੈਲ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਅੰਮਿ੍ਤ ਕਲਸੀ ਭਰਾ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਦਾ ਸੁਭਾਗ ਮਿਲਿਆ ਹੈ।
ਉਨ੍ਹਾਂ ਦੱਸਿਆ ਕਿ ਅੱਜ ਡਾ.ਅੰਬੇਦਕਰ ਚੌਂਕ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਹੋਈ ਹੈ। ਇਸ ਯੋਜਨਾ ਨਾਲ ਨਾ ਸਿਰਫ਼ ਲੋਕਾਂ ਦੀਆਂ ਆਸਥਾਵਾਂ ਨੂੰ ਮਜ਼ਬੂਤੀ ਮਿਲੀ ਹੈ, ਬਲਕਿ ਸਮਾਜ ਵਿੱਚ ਏਕਤਾ ਅਤੇ ਸਾਂਝ ਨੂੰ ਵੀ ਹੋਰ ਮਜ਼ਬੂਤ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ।
ਇਸ ਮੌਕੇ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿ 'ਮੁੱਖ ਮੰਤਰੀ ਤੀਰਥ ਯੋਜਨਾ' ਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ।
bs
Click to Follow Babushahi Facebook page →