ਵੱਡੀ ਖ਼ਬਰ: ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਉੱਤਰ ਭਾਰਤ 'ਚ ਭੂਚਾਲ ਦੇ ਜ਼ਬਰਦਸਤ ਝਟਕੇ; ਲੋਕਾਂ 'ਚ ਦਹਿਸ਼ਤ
ਰਾਤ ਕਰੀਬ 10 ਵੱਜ ਕੇ 04 ਮਿੰਟ 'ਤੇ ਧਰਤੀ ਹਿੱਲਣ ਨਾਲ ਘਰਾਂ ਵਿੱਚੋਂ ਬਾਹਰ ਨਿਕਲੇ ਲੋਕ
Babushahi Network
ਚੰਡੀਗੜ੍ਹ, 5 ਜੂਨ 2026: ਉੱਤਰ ਭਾਰਤ ਤੋਂ ਇਸ ਵੇਲੇ ਦੀ ਇੱਕ ਬਹੁਤ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਸਮੇਤ ਪੂਰੇ ਉੱਤਰ ਭਾਰਤ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਇਹ ਝਟਕੇ ਰਾਤ ਕਰੀਬ 10 ਵੱਜ ਕੇ 04 ਮਿੰਟ 'ਤੇ ਲੱਗੇ, ਜਿਸ ਕਾਰਨ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ।
ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਘਰਾਂ ਵਿੱਚ ਪਿਆ ਸਾਮਾਨ ਅਤੇ ਪੱਖੇ ਆਦਿ ਹਿੱਲਣ ਲੱਗ ਪਏ। ਹਾਦਸੇ ਦੇ ਡਰੋਂ ਲੋਕ ਤੁਰੰਤ ਆਪਣੇ ਘਰਾਂ ਅਤੇ ਬਹੁ-ਮੰਜ਼ਿਲਾਂ ਇਮਾਰਤਾਂ ਤੋਂ ਬਾਹਰ ਖੁੱਲ੍ਹੇ ਮੈਦਾਨਾਂ ਵੱਲ ਭੱਜੇ। ਚੰਡੀਗੜ੍ਹ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਆ ਰਹੀਆਂ ਰਿਪੋਰਟਾਂ ਮੁਤਾਬਕ ਭੂਚਾਲ ਆਉਂਦੇ ਹੀ ਹਰ ਪਾਸੇ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ।
ਫਿਲਹਾਲ ਇਸ ਭੂਚਾਲ ਦੇ ਕੇਂਦਰ (Epicenter) ਅਤੇ ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ (Magnitude) ਕਿੰਨੀ ਸੀ, ਇਸ ਬਾਰੇ ਅਧਿਕਾਰਤ ਜਾਣਕਾਰੀ ਆਉਣੀ ਬਾਕੀ ਹੈ। ਰਾਹਤ ਦੀ ਗੱਲ ਇਹ ਹੈ ਕਿ ਹਾਲੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ। ਪ੍ਰਸ਼ਾਸਨ ਅਤੇ ਮੌਸਮ ਵਿਭਾਗ ਵੱਲੋਂ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ।
- Download Babushahi App
-
-