ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਸਮਾਣਾ ਤੋਂ ਐਲਾਨਿਆ ਉਮੀਦਵਾਰ
ਬਾਬੂਸ਼ਾਹੀ ਨੈੱਟਵਰਕ
ਸਮਾਣਾ (ਪਟਿਆਲਾ), 19 ਮਾਰਚ 2026: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵੱਡਾ ਸਿਆਸੀ ਧਮਾਕਾ ਕਰਦਿਆਂ ਨੌਜਵਾਨ ਆਗੂ ਜਗਮੀਤ ਸਿੰਘ ਹਰਿਆਊ (Jagmeet Singh Hariau) ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਮਾਣਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਸਮਾਣਾ ਵਿਖੇ ਕੀਤੀ ਗਈ ਵਿਸ਼ਾਲ 'ਪੰਜਾਬ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਗਮੀਤ ਹਰਿਆਊ ਵਰਗੇ ਮਿਹਨਤੀ ਅਤੇ ਨੌਜਵਾਨ ਚਿਹਰੇ ਨੂੰ ਮੈਦਾਨ ਵਿੱਚ ਉਤਾਰਨਾ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਕਦਮ ਹੈ। ਇਸ ਐਲਾਨ ਤੋਂ ਬਾਅਦ ਹਲਕੇ ਦੇ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
Click to Follow Babushahi Facebook page →