ਵੱਡੀ ਖ਼ਬਰ : SGPC ਦੇ ਨਵੇਂ ਪ੍ਰਧਾਨ ਦੀ ਚੋਣ ਦਾ ਹੋਇਆ ਐਲਾਨ! ਬੁਲਾਇਆ ਗਿਆ ਜਨਰਲ ਇਜਲਾਸ
Babushahi Bureau
ਅੰਮ੍ਰਿਤਸਰ, 13 ਅਕਤੂਬਰ, 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਨਵੇਂ ਪ੍ਰਧਾਨ ਦੀ ਚੋਣ ਦਾ ਐਲਾਨ ਹੋ ਗਿਆ ਹੈ। SGPC ਦਾ ਜਨਰਲ ਇਜਲਾਸ (General Session) 3 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਬੁਲਾਇਆ ਗਿਆ ਹੈ, ਜਿਸ ਵਿੱਚ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਦੱਸ ਦੇਈਏ ਕਿ ਇਹ ਫੈਸਲਾ ਅੱਜ SGPC ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਦੀ ਪ੍ਰਧਾਨਗੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।
ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ
ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਵਿੱਚ, ਐਡਵੋਕੇਟ ਧਾਮੀ ਨੇ ਦੱਸਿਆ ਕਿ 3 ਨਵੰਬਰ ਨੂੰ ਹੋਣ ਵਾਲੇ ਇਸ ਮਹੱਤਵਪੂਰਨ ਇਜਲਾਸ ਵਿੱਚ ਨਾ ਸਿਰਫ਼ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ, ਸਗੋਂ ਸਿੱਖ ਪੰਥ ਨਾਲ ਜੁੜੇ ਕਈ ਹੋਰ ਅਹਿਮ ਮੁੱਦਿਆਂ 'ਤੇ ਵੀ ਚਰਚਾ ਕੀਤੀ ਜਾਵੇਗੀ ਅਤੇ ਵੱਡੇ ਫੈਸਲੇ ਲਏ ਜਾ ਸਕਦੇ ਹਨ। ਇਸ ਐਲਾਨ ਦੇ ਨਾਲ ਹੀ SGPC ਦੀ ਪ੍ਰਧਾਨਗੀ ਨੂੰ ਲੈ ਕੇ ਸਿੱਖ ਸਿਆਸਤ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ, ਅਤੇ ਸੰਭਾਵੀ ਉਮੀਦਵਾਰਾਂ ਨੂੰ ਲੈ ਕੇ ਕਿਆਸ-ਅਰਾਈਆਂ ਸ਼ੁਰੂ ਹੋ ਗਈਆਂ ਹਨ।