ਵੱਡੀ ਖ਼ਬਰ: ਭਾਜਪਾ ਨੇ ਚੰਡੀਗੜ੍ਹ ਮੇਅਰ ਚੋਣ ਲਈ ਲਾਇਆ ਨਵਾਂ ਇਲੈਕਸ਼ਨ ਆਬਜ਼ਰਵਰ
ਰਵੀ ਜੱਖੂ
ਚੰਡੀਗੜ੍ਹ, 20 ਜਨਵਰੀ 2026: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਆਗਾਮੀ ਚੰਡੀਗੜ੍ਹ ਮੇਅਰ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਇੱਕ ਅਹਿਮ ਨਿਯੁਕਤੀ ਕੀਤੀ ਗਈ ਹੈ। ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਨੂੰ ਇਨ੍ਹਾਂ ਚੋਣਾਂ ਲਈ ਅਧਿਕਾਰਤ ਤੌਰ 'ਤੇ ਚੋਣ ਆਬਜ਼ਰਵਰ (Election Observer) ਨਿਯੁਕਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਮੇਅਰ ਦੀਆਂ ਚੋਣਾਂ 29 ਜਨਵਰੀ 2026 ਨੂੰ ਹੋਣ ਜਾ ਰਹੀਆਂ ਹਨ। ਪਾਰਟੀ ਵੱਲੋਂ ਵਿਨੋਦ ਤਾਵੜੇ ਵਰਗੇ ਸੀਨੀਅਰ ਆਗੂ ਨੂੰ ਆਬਜ਼ਰਵਰ ਲਗਾਉਣਾ ਇਨ੍ਹਾਂ ਚੋਣਾਂ ਪ੍ਰਤੀ ਭਾਜਪਾ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ।