ਵੱਡੀ ਖ਼ਬਰ: MP ਅੰਮ੍ਰਿਤਪਾਲ ਦੀ ਪਟੀਸ਼ਨ 'ਤੇ ਸੁਣਵਾਈ ਟਲੀ; ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਕੋਰਟ ਤੋਂ ਸਮਾਂ ਮੰਗਿਆ
ਹਾਈਕੋਰਟ ਨੇ 20 ਜਨਵਰੀ ਤੱਕ ਦਿੱਤਾ ਸਰਕਾਰ ਨੂੰ ਸਮਾਂ
ਚੰਡੀਗੜ੍ਹ 12 ਜਨਵਰੀ 2026: ਖਡੂਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਤੀਜੀ ਵਾਰ ਲਗਾਏ ਗਏ ਰਾਸ਼ਟਰੀ ਸੁਰੱਖਿਆ ਐਕਟ (NSA) ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 20 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
ਅੱਜ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖਲ ਕਰਨ ਲਈ ਅਦਾਲਤ ਤੋਂ ਹੋਰ ਸਮਾਂ ਮੰਗਿਆ, ਜਿਸ ਨੂੰ ਸਵੀਕਾਰ ਕਰਦਿਆਂ ਹਾਈਕੋਰਟ ਨੇ ਕੇਸ ਦੀ ਸੁਣਵਾਈ ਅੱਗੇ ਪਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ 'ਤੇ ਤੀਜੀ ਵਾਰ ਐਨ.ਐਸ.ਏ. (NSA) ਲਗਾਇਆ ਗਿਆ ਸੀ, ਜਿਸ ਨੂੰ ਉਨ੍ਹਾਂ ਨੇ ਗੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਹੁਣ ਸਭ ਦੀਆਂ ਨਜ਼ਰਾਂ 20 ਜਨਵਰੀ ਨੂੰ ਹੋਣ ਵਾਲੀ ਅਗਲੀ ਸੁਣਵਾਈ 'ਤੇ ਟਿਕੀਆਂ ਹੋਈਆਂ ਹਨ, ਜਿੱਥੇ ਪੰਜਾਬ ਸਰਕਾਰ ਆਪਣਾ ਪੱਖ ਪੇਸ਼ ਕਰੇਗੀ।