ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕੌਮਾਂਤਰੀ ਯੋਗਾ ਦਿਵਸ
ਅਸ਼ੋਕ ਵਰਮਾ
ਬਠਿੰਡਾ, 18 ਜੂਨ 2025 : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਗਗਨਦੀਪ ਸਿੰਘ ਨੇ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ 21 ਜੂਨ 2025 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗਾ ਦਿਵਸ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਗਗਨਦੀਪ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਵਾਲੀ ਥਾਂ ਤੇ ਮੈਡੀਕਲ ਟੀਮਾਂ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਾਰਕਿੰਗ ਆਦਿ ਦੇ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਮੰਡੀ ਬੋਰਡ ਨੂੰ ਪੀਣ ਵਾਲੇ ਪਾਣੀ, ਨਗਰ ਨਿਗਮ ਦੇ ਅਧਿਰਾਕੀਆਂ ਨੂੰ ਸਮਾਗਮ ਵਾਲੀ ਥਾਂ ‘ਤੇ ਸਾਫ-ਸਫਾਈ ਨੂੰ ਯਕੀਨੀ ਬਣਾਉਣ ਲਈ ਹਦਾਇਤ ਕੀਤੀ।
ਇਸ ਮੌਕੇ ਮੁੱਖ ਮੰਤਰੀ ਖੇਤਰੀ ਫੀਲਡ ਅਫਸਰ ਸ਼੍ਰੀ ਰਮਨਦੀਪ ਸਿੰਘ, ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਸਿੱਖਿਆ, ਪੁਲਿਸ ਆਦਿ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।