ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਪ੍ਰਚਾਰਕ ਜਥਿਆਂ ਨਾਲ ਮੀਟਿੰਗ
ਸ਼ਤਾਬਦੀ ਨੂੰ ਸਮਰਪਿਤ ਇਲਾਕੇ ਦੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਕੇ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ- ਕੁਲਵੰਤ ਸਿੰਘ ਮੰਨਣ
ਅੰਮ੍ਰਿਤਸਰ, 5 ਫਰਵਰੀ 2026- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ 14 ਮਾਰਚ 2026 ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ, ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਖਾਲਸਾਈ ਪਰੰਪਰਾਵਾਂ ਅਨੁਸਾਰ ਮਨਾਉਣ ਅਤੇ ਸ਼ਤਾਬਦੀ ਨੂੰ ਯਾਦਗਾਰੀ ਬਣਾਉਣ ਲਈ ਇਲਾਕੇ ਦੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਕੇ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ। ਇਸ ਸਬੰਧ ਵਿੱਚ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਇਲਾਕੇ ਦੇ ਪਤਵੰਤਿਆਂ, ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ।
ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਮੁੱਖ ਸਮਾਗਮ 14 ਮਾਰਚ ਨੂੰ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਅਤੇ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਕਿਹਾ ਕਿ ਇਸ ਸ਼ਤਾਬਦੀ ਦਾ ਸੁਨੇਹਾ ਘਰ ਘਰ ਤੱਕ ਪਹੁੰਚਾਉਣ ਲਈ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਹਲਕੇ ਦੇ ਪਿੰਡ ਪਿੰਡ ਤੱਕ ਪਹੁੰਚ ਕੇ ਸੰਗਤਾਂ ਨੂੰ ਪ੍ਰੇਰਿਤ ਕਰਨਗੇ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੋਂ ਇਲਾਵਾ ਇੰਚਾਰਜ ਸ. ਬਹਾਲ ਸਿੰਘ, ਮੈਨੇਜਰ ਸ. ਜੱਜ ਸਿੰਘ, ਮੈਨੇਜਰ ਸ. ਧਰਮਿੰਦਰ ਸਿੰਘ ਮਾਨੋਚਾਹਲ, ਪ੍ਰਚਾਰਕ ਕਮ ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਲਖਮੀਰ ਸਿੰਘ ਕੱਕਾ ਕੰਡਿਆਲਾ, ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ, ਭਾਈ ਗੁਰਨਾਮ ਸਿੰਘ ਦੁਰਾਂਗਲਾ, ਭਾਈ ਵਰਿਆਮ ਸਿੰਘ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ, ਭਾਈ ਸੁਖਪਾਲ ਸਿੰਘ ਠੱਟਾ, ਭਾਈ ਅਵਤਾਰ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਹਰਪ੍ਰੀਤ ਸਿੰਘ ਵਡਾਲਾ, ਭਾਈ ਹਰਪ੍ਰੀਤ ਸਿੰਘ ਜੰਡਿਆਲਾ, ਭਾਈ ਜੱਗ ਸਿੰਘ, ਭਾਈ ਰਣਜੀਤ ਸਿੰਘ ਵੜੈਚ, ਭਾਈ ਗੁਰਵਿੰਦਰ ਸਿੰਘ ਵੜੈਚ, ਭਾਈ ਗੁਰਵਿੰਦਰ ਸਿੰਘ ਖੋਦੇਬੇਟ, ਭਾਈ ਰਾਜਵੀਰ ਸਿੰਘ ਮੰਡਿਆਲਾ, ਭਾਈ ਦਿਲਬਾਗ ਸਿੰਘ ਭੰਗਾਲੀ, ਭਾਈ ਦਿਲਬਾਗ ਸਿੰਘ ਸਭਰਾ, ਭਾਈ ਮਨਦੀਪ ਸਿੰਘ, ਭਾਈ ਗੁਰਵਿੰਦਰ ਸਿੰਘ, ਕਵੀਸ਼ਰ ਭਾਈ ਬਲਵੰਤ ਸਿੰਘ ਢੱਡੇ, ਭਾਈ ਸਤਨਾਮ ਸਿੰਘ, ਭਾਈ ਰਣਜੀਤ ਸਿੰਘ, ਭਾਈ ਗੁਰਿੰਦਰਪਾਲ ਸਿੰਘ, ਭਾਈ ਨਰਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਕੁਲਵੰਤ ਸਿੰਘ, ਢਾਡੀ ਭਾਈ ਜਸਬੀਰ ਸਿੰਘ, ਭਾਈ ਗੁਰਸੇਵਕਜੀਤ ਸਿੰਘ, ਭਾਈ ਮਲਕੀਤ ਸਿੰਘ ਆਦਿ ਹਾਜ਼ਰ ਸਨ।