ਸਕੂਲ ਲੈਬ ਸਟਾਫ਼ ਯੂਨੀਅਨ ਦੀ ਜਿਲ੍ਹਾ ਪੱਧਰੀ ਮੀਟਿੰਗ ਦੌਰਾਨ ਵਿਚਾਰੇ ਵੱਖ ਵੱਖ ਮੁੱਦੇ
ਅਸ਼ੋਕ ਵਰਮਾ
ਬਠਿੰਡਾ , 1 ਫਰਵਰੀ 2026 : ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਜਿਲ੍ਹਾ ਇਕਾਈ ਬਠਿੰਡਾ ਦੀ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਹੋਈ। ਇਸ ਮੀਟਿੰਗ ਵਿੱਚ ਜਿਲ੍ਹਾ ਬਠਿੰਡਾ ਦੇ ਵੱਡੀ ਗਿਣਤੀ ਐੱਸ.ਐੱਲ.ਏ. ਸਾਥੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਕਿਹਾ ਕਿ ਐੱਸ.ਐੱਲ.ਏ. ਕੇਡਰ ਦੀਆਂ ਪੇਅ ਪੈਰਿਟੀ ਦੀ ਬਹਾਲੀ, ਮਾਸਟਰ ਕੇਡਰ 'ਚ ਪ੍ਰਮੋਸ਼ਨ ਕੋਟਾ ਵਧਾਉਣ, ਆਸਾਮੀ ਦਾ ਨਾਮ ਬਦਲਣ ਵਰਗੀਆਂ ਹੱਕੀ ਮੰਗਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਇਨ੍ਹਾਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਗਈ।
ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਨਾ ਬਦਲੀ ਤਾਂ ਉਨ੍ਹਾਂ ਦੀ ਜਥੇਬੰਦੀ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵੇਗੀ। ਇਸ ਤੋਂ ਇਲਾਵਾ ਮੀਟਿੰਗ ਵਿੱਚ ਪਹੁੰਚੇ ਨਵੇਂ ਪਦਉੱਨਤ ਐੱਸ.ਐੱਲ.ਏ. ਸਾਥੀਆਂ ਦਾ ਯੂਨੀਅਨ ਵਿੱਚ ਸਵਾਗਤ ਵੀ ਕੀਤਾ ਗਿਆ। ਇਸ ਮੌਕੇ 'ਤੇ ਯੂਨੀਅਨ ਦੇ ਜਿਲ੍ਹਾ ਕਮੇਟੀ ਮੈਂਬਰ ਕੁਲਦੀਪ ਸਿੰਘ ਖਿਆਲੀਵਾਲਾ, ਜਿਲ੍ਹਾ ਕਮੇਟੀ ਮੈਂਬਰ ਮੁਕੇਸ਼ ਕੋੜਾ, ਨਾਇਬ ਸਿੰਘ ਬਹਿਮਣ ਦੀਵਾਨਾ, ਚਮਕੌਰ ਸਿੰਘ ਪੂਹਲਾ, ਰਾਮਜੀਵਨ ਸਿੰਘ ਕੋਟਭਾਰਾ, ਮਲਕੀਤ ਸਿੰਘ ਤਲਵੰਡੀ ਆਦਿ ਹਾਜ਼ਰ ਸਨ।