ਸਪੈਸ਼ਲ ਨੈਸ਼ਨਲ ਪਲਸ ਪੋਲੀਓ ਰਾਊਂਡ ਦੇ ਦੂਜੇ ਦਿਨ ਜ਼ਿਲ੍ਹੇ ਵਿੱਚ 48147 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ
ਅਸ਼ੋਕ ਵਰਮਾ
ਬਠਿੰਡਾ, 13 ਅਕਤੂਬਰ 2025 : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਡਾ ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਸਪੈਸ਼ਲ ਨੈਸ਼ਨਲ ਪਲਸ ਪੋਲੀਓ ਰਾਊਂਡ ਚੱਲ ਰਿਹਾ ਹੈ। ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਾ ਤਪਿੰਦਰਜੋਤ ਸਿਵਲ ਸਰਜਨ ਨੇ ਦੱਸਿਆ ਕਿ ਭਾਰਤ ਵਿੱਚ 2011 ਤੋਂ ਬਾਅਦ ਕੋਈ ਵੀ ਪੋਲੀਓ ਦਾ ਕੇਸ ਸਾਹਮਣੇ ਨਹੀਂ ਆਇਆ। ਪਰ ਇਸ ਪੋਲੀਏ ਦੇ ਖਾਤਮੇ ਨੂੰ ਬਰਕਰਾਰ ਰੱਖਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅੱਜ ਪੋਲੀਓ ਰੋਧਕ ਬੂੰਦਾਂ ਤੋਂ ਵਾਂਝੇ ਰਹਿ ਗਏ ਆਪਣੇ 5 ਸਾਲ ਤੱਕ ਦੇ ਬੱਚਿਆਂ ਨੂੰ 14 ਅਕਤੂਬਰ ਨੂੰ ਪੋਲੀਓ ਰੋਧਕ ਬੂੰਦਾਂ ਜਰੂਰ ਪਿਲਾਓ। ਉਹਨਾਂ ਦੱਸਿਆ ਕਿ ਅੱਜ ਸਵੈ ਸੇਵੀ ਸੰਸਥਾਵਾਂ, ਲੋਕਾਂ ਅਤੇ ਮੀਡੀਏ ਦੇ ਸਹਿਯੋਗ ਨਾਲ ਅੱਜ 48147 ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ, ਅਤੇ ਦੋ ਦਿਨਾਂ ਵਿੱਚ 1,16,530 ਬੱਚਿਆ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਅੱਜ ਤੱਕ 75.39 ਪ੍ਰਤੀਸ਼ਤ ਟੀਚਾ ਪ੍ਰਾਪਤ ਕੀਤਾ ਗਿਆ। ਉਹਨਾਂ ਸਮੂਹ ਵਿਭਾਗਾਂ ਅਤੇ ਆਮ ਜਨਤਾ ਨੂੰ ਇਸ ਮੁਹਿੰਮ ਦੇ ਤੀਜੇ ਦਿਨ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਡਾ ਮੀਨਾਕਸ਼ੀ ਸਿੰਗਲਾ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਸਮੂਹ ਮੀਡੀਆ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣ ਤਾਂ ਜ਼ੋ ਕੋਈ ਵੀ 0 ਸਾਲ ਤੋ 5 ਸਾਲ ਤੱਕ ਦਾ ਬੱਚਾ ਪੋਲੀਓ ਰੋਧਕ ਬੂੰਦਾ ਤੋਂ ਵਾਂਝਾ ਨਾ ਰਹਿ ਜਾਵੇ। ਉਹਨਾਂ ਕਿਹਾ ਕਿ ਇਸ ਮੁਹਿੰਮ ਅਧੀਨ ਆਪਣੇ 5 ਸਾਲ ਤੱਕ ਦੇ ਬੱਚੇ ਨੂੰ ਪੋਲੀਓ ਰੋਧਕ ਬੂੰਦਾਂ ਜਰੂਰ ਪਿਲਾਓ, ਭਾਵੇਂ ਬੱਚਾ ਬਿਮਾਰ ਹੋਵੇ, ਪਹਿਲਾਂ ਬੂੰਦਾ ਪੀ ਚੁੱਕਾ ਹੋਵੇ, ਜਾਂ ਨਵਜੰਮਿਆ ਹੋਵੇ।