ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿੱਚ ਲੋਹੜੀ ਧੂਮ-ਧਾਮ ਨਾਲ ਮਨਾਈ ਗਈ
(ਵਿਦਿਆਰਥੀਆਂ ਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਬੰਨ੍ਹਿਆ ਰੰਗ)
ਰੋਹਿਤ ਗੁਪਤਾ
ਬਟਾਲਾ 9 ਜਨਵਰੀ
ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਰਵਾਇਤੀ ਗੀਤਾਂ, ਲੋਹੜੀ ਦੀਆਂ ਬੋਲੀਆਂ ਦੀ ਪੇਸ਼ਕਾਰੀ ਰਾਹੀਂ ਸਮੂਹ ਮਾਹੌਲ ਨੂੰ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਰੰਗ ਦਿੱਤਾ ਗਿਆ। ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਲੋਹੜੀ ਪੰਜਾਬ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਡੂੰਘੀ ਤਰ੍ਹਾਂ ਜੁੜਿਆ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਆਪਸੀ ਭਾਈਚਾਰੇ, ਸਾਂਝ ਅਤੇ ਮਿਲਜੁਲ ਕੇ ਖੁਸ਼ੀਆਂ ਮਨਾਉਣ ਦੀ ਸਿੱਖਿਆ ਦਿੰਦੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀ ਸੰਸਕ੍ਰਿਤੀ ਨਾਲ ਜੋੜ ਕੇ ਰੱਖਣ ਵਿੱਚ ਅਹੰਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਵਿਭਾਗੀ ਮੁਖੀ ਵਿਜੇ ਮਿਨਹਾਸ, ਸ਼ਿਵਰਾਜਨ ਪੁਰੀ, ਹਰਜਿੰਦਰਪਾਲ ਸਿੰਘ, ਰੇਖਾ, ਜਗਦੀਪ ਸਿੰਘ, ਅਤੀਸ਼ ਕੁਮਾਰ ਅਤੇ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਲੋਹੜੀ ਸਿਰਫ਼ ਇੱਕ ਤਿਉਹਾਰ ਹੀ ਨਹੀਂ, ਸਗੋਂ ਪੰਜਾਬੀ ਸੱਭਿਆਚਾਰ ਦੀ ਪਹਿਚਾਣ ਹੈ। ਉਨ੍ਹਾਂ ਆਖਿਆ ਕਿ ਅਜਿਹੇ ਸਮਾਗਮਾਂ ਰਾਹੀਂ ਨੌਜਵਾਨਾਂ ਵਿੱਚ ਆਪਣੀਆਂ ਰਵਾਇਤਾਂ, ਲੋਕਧਾਰਾ ਅਤੇ ਸੰਸਕ੍ਰਿਤਿਕ ਮੁੱਲਾਂ ਪ੍ਰਤੀ ਸਤਿਕਾਰ ਪੈਦਾ ਹੁੰਦਾ ਹੈ ਅਤੇ ਸਮਾਜ ਵਿੱਚ ਏਕਤਾ ਦਾ ਸੰਦੇਸ਼ ਫੈਲਦਾ ਹੈ।
ਸਮਾਗਮ ਦੌਰਾਨ ਅਸਟੇਟ ਅਫਸਰ ਸਾਹਿਬ ਸਿੰਘ, ਪਲੇਸਮੈਂਟ ਅਫਸਰ ਜਸਬੀਰ ਸਿੰਘ, ਡਾ. ਸਨਿਮਰਜੀਤ ਕੌਰ, ਅੰਗਦਪ੍ਰੀਤ ਸਿੰਘ, ਐਨਸੀਸੀ ਅਫਸਰ ਨਵਜੋਤ ਸਲਾਰੀਆ, ਹੁਨਰਬੀਰ ਸਿੰਘ, ਸੁਖਵਿੰਦਰ ਸਿੰਘ, ਰੋਹਿਤ ਵਾਡਰਾ, ਰਜਿੰਦਰ ਕੁਮਾਰ, ਦਫਤਰ ਸੁਪਰਡੈਂਟ ਹਰਪਾਲ ਸਿੰਘ ਭਾਮੜੀ, ਸਚਿਨ ਅਠਵਾਲ, ਜਤਿੰਦਰ ਕੁਮਾਰ, ਰੰਜੂ ਓਹਰੀ, ਰਜਨੀਤ ਮੱਲੀ, ਹਰਜਿੰਦਰ ਕੌਰ, ਕਮਲਜੀਤ ਕੌਰ, ਸਤਿੰਦਰ ਕੌਰ, ਕੁਲਵਿੰਦਰ ਕੌਰ, ਰਮਨਦੀਪ ਸਿੰਘ, ਰਾਮ ਸਿੰਘ, ਸੁਰਜੀਤ ਰਾਮ, ਸੁਖਬੀਰ ਸਿੰਘ, ਅਤੁਲ, ਗੁਰਵਿੰਦਰ ਸਿੰਘ, ਦਮਨਪ੍ਰੀਤ ਸਿੰਘ, ਸੁਨੀਲ, ਰਾਕੇਸ਼ ਕੁਮਾਰ ਸਮੇਤ ਕਈ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਇਸ ਦੌਰਾਨ ਲੋਹੜੀ ਦੀ ਰਵਾਇਤ ਅਨੁਸਾਰ ਮੂੰਗਫਲੀ, ਰਿਉੜੀਆਂ, ਚਿਰਵੜੇ ਆਦਿ ਵਰਤਾਏ ਗਏ, ਜਦਕਿ ਹਾਜ਼ਰ ਸਟਾਫ ਅਤੇ ਵਿਦਿਆਰਥੀਆਂ ਲਈ ਚਾਹ–ਪਕੌੜਿਆਂ ਅਤੇ ਲੰਗਰ ਦੀ ਅਤੁੱਟ ਵਰਤੋਂ ਕੀਤੀ ਗਈ, ਜਿਸ ਨਾਲ ਸਮਾਗਮ ਦੀ ਰੌਣਕ ਹੋਰ ਵੀ ਵਧ ਗਈ।