ਸਰਕਾਰੀ ਬੋਲੈਰੋ ਗੱਡੀ ਦੀ ਨਿਲਾਮੀ 21 ਜੁਲਾਈ ਨੂੰ
ਸੂਖਮਿੰਦਰ ਭੰਗੂ
ਲੁਧਿਆਣਾ, 09 ਜੁਲਾਈ 2025 - ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦਫ਼ਤਰ ਐਸ.ਡੀ.ਐਮ. ਲੁਧਿਆਣਾ (ਪੂਰਬੀ) ਦੀ ਸਰਕਾਰੀ ਬੋਲੈਰੋ ਗੱਡੀ ਦੀ ਨਿਲਾਮੀ 21 ਜੁਲਾਈ ਨੂੰ ਕੀਤੀ ਜਾਣੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਵਹੀਕਲ ਦਾ ਨੰਬਰ PB10CJ-0082, ਮਾਡਲ 2010 ਅਤੇ ਨਿਰਮਾਤਾ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੱਡੀ ਦੀ ਨਿਲਾਮੀ ਤਹਿਸੀਲਦਾਰ ਲੁਧਿਆਣਾ ਪੂਰਬੀ ਵੱਲੋਂ 21 ਜੁਲਾਈ ਨੂੰ ਸਵੇਰੇ 11 ਵਜੇ ਕੀਤੀ ਜਾਵੇਗੀ।
ਗੱਡੀ ਦੀ ਰਿਜ਼ਰਵ ਕੀਮਤ 1,45,000/- ਰੁਪਏ ਨਿਰਧਾਰਿਤ ਕੀਤੀ ਗਈ ਹੈ ਅਤੇ ਵਧੇਰੇ ਜਾਣਕਾਰੀ ਲਈ ਦਫਤਰ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।