ਸਰਕਾਰੀ ਸਕੂਲ ਮੱਛਲੀ ਕਲਾਂ ਵਿਖੇ ਪੋਕਸੋ ਐਕਟ ਅਤੇ ਚਾਇਲਡ ਮੈਰਿਜ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ
ਚੰਡੀਗੜ੍ਹ, 14 ਨਵੰਬਰ 2025: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ ਏ ਐਸ ਨਗਰ ਮੋਹਾਲੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਛਲੀ ਕਲਾਂ ਵਿਖੇ ਪੋਕਸੋ ਐਕਟ ਅਤੇ ਚਾਇਲਡ ਮੈਰਿਜ ਸਬੰਧੀ ਲੈਕਚਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚੀਫ ਜਿਊਡੀਸ਼ੀਅਲ ਮੈਜਿਸਟਰੇਟ ਸ਼੍ਰੀਮਤੀ ਸੁਰਭੀ ਪਰਾਸ਼ਰ ਵੱਲੋਂ ਬੱਚਿਆਂ ਨਾਲ ਸੁਹਿਰਦ ਵਾਤਾਵਰਣ ਵਿੱਚ ਗੱਲਬਾਤ ਕੀਤੀ ਗਈ ਉਹਨਾਂ ਨੇ ਬੱਚਿਆਂ ਨੂੰ ਪੋਕਸੋ ਐਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਉਨਾਂ ਨੇ ਬੱਚਿਆਂ ਨੂੰ ਆਖਿਆ ਕਿ ਸਮਾਜ ਵਿੱਚ ਜੇਕਰ ਕਿਤੇ ਵੀ ਬਾਲ ਵਿਆਹ ਹੋ ਰਿਹਾ ਹੋਵੇ ਤਾਂ ਸਾਨੂੰ ਉਸ ਵਿਰੁੱਧ ਵੀ ਆਵਾਜ਼ ਉਠਾਉਣੀ ਚਾਹੀਦੀ ਹੈ ਉਹਨਾਂ ਨੇ ਬੱਚਿਆਂ ਨੂੰ ਪ੍ਰੇਰਿਤ ਕੀਤਾ ਕਿ ਅੱਜ ਦੇ ਯੁਗ ਵਿੱਚ ਬੱਚਿਆਂ ਵਿਰੁੱਧ ਅਪਰਾਧਾਂ ਦੇ ਵਿੱਚ ਬਹੁਤ ਵਾਧਾ ਹੋ ਗਿਆ ਹੈ ਇਸ ਲਈ ਬੱਚਿਆਂ ਨੂੰ ਸਾਵਧਾਨ ਅਤੇ ਸੁਚੇਤ ਰਹਿਣ ਦੀ ਲੋੜ ਹੈ ਉਹਨਾਂ ਨੇ ਬੱਚਿਆਂ ਨੂੰ ਪੜ੍ਹਾਈ ਵੱਲ ਸੇਧਿਤ ਰਹਿਣ ਦਾ ਵੀ ਸੰਦੇਸ਼ ਦਿੱਤਾ। ਇਸ ਮੌਕੇ ਪ੍ਰਿੰਸੀਪਲ ਨਵੀਨ ਗੁਪਤਾ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ ਬੱਚਿਆਂ ਨੂੰ ‘ਗੁਡ ਟੱਚ ਅਤੇ ਬੈਡ ਟੱਚ’ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪੋਲੀਟੀਕਲ ਸਾਇੰਸ ਲੈਕਚਰ ਅਤੇ ਲੀਗਲ ਲਿਟਰੇਸੀ ਕਲੱਬ ਇੰਚਾਰਜ ਸ੍ਰੀ ਮੁਕੇਸ਼ ਕੁਮਾਰ ਵੱਲੋਂ ਚੀਫ ਜਿਉਡੀਸ਼ੀਅਲ ਮੈਜਿਸਟਰੇਟ ਮੈਡਮ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਪ੍ਰੇਰਿਤ ਕੀਤਾ ਕਿ ਜਿਨਸੀ ਸ਼ੋਸ਼ਣ ਵਰਗੇ ਘਿਨਾਉਣੇ ਅਪਰਾਧਾਂ ਤੋਂ ਬਚਣ ਦਾ ਤਰੀਕਾ ਹੈ ਕਿ ਮਾਪਿਆਂ ਤੋਂ ਇਲਾਵਾ ਕਿਸੇ ਹੋਰ ਤੇ ਵਿਸ਼ਵਾਸ ਨਾ ਕੀਤਾ ਜਾਵੇ।
ਸਟੂਡੈਂਟ ਪੁਲਿਸ ਕੈਡਿਟ ਸਕੀਮ ਕੁਆਰਡੀਨੇਟਰ ਸ੍ਰੀ ਅਮਰੀਕ ਸਿੰਘ ਵੱਲੋਂ ਮੰਚ ਦਾ ਸੰਚਾਲਨ ਕੀਤਾ ਗਿਆ ਅਤੇ ਬੱਚਿਆਂ ਨੂੰ ਸਾਈਬਰ ਅਪਰਾਧਾਂ ਦੇ ਖਤਰਿਆਂ ਤੋਂ ਬਚਣ ਲਈ ਸੁਚੇਤ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਮੈਡਮ ਸੁਰਭੀ ਪਰਾਸ਼ਰ ਵੱਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨਾਲ ‘ਵਨ ਟੂ ਵਨ ਟਾੱਕ’ ਕੀਤੀ ਗਈ ਜਿਸ ਵਿੱਚ ਬੱਚਿਆਂ ਨੇ ਆਪਣੇ ਜੀਵਨ ਦੇ ਟੀਚਿਆਂ ਬਾਰੇ ਉਹਨਾਂ ਤੋਂ ਸੇਧਾਂ ਪ੍ਰਾਪਤ ਕੀਤੀਆਂ। ਪ੍ਰੋਗਰਾਮ ਦੇ ਅੰਤ ਵਿੱਚ ਮੈਜਿਸਟਰੇਟ ਮੈਡਮ ਵੱਲੋਂ ਬੱਚਿਆਂ ਨੂੰ ਲੱਡੂ ਵੰਡੇ ਗਏ। ਇਸ ਮੌਕੇ ਮੈਡਮ ਪ੍ਰੀਤੀ ਖੁਰਾਣਾ ਮੈਡਮ ਸਰਬਜੀਤ ਕੌਰ ਮੈਡਮ ਅਮਨਪ੍ਰੀਤ ਸ਼੍ਰੀਮਤੀ ਕੁਲਜੀਤ ਕੌਰ ਮੈਡਮ ਪ੍ਰਿਅੰਕਾ ਮੈਡਮ ਮਨਦੀਪ ਕੌਰ ਮੈਡਮ ਨਿਸ਼ਾ ਸ਼ਰਮਾ ਮੈਡਮ ਸਤਵੰਤ ਕੌਰ ਅਤੇ ਮੈਡਮ ਰਮਨਦੀਪ ਕੌਰ ਹਾਜ਼ਰ ਸਨ