ਸਵਰਗੀ ਪ੍ਰੀਤ ਮੋਹੀਨੀ ਕੌਰ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 26 ਮਾਰਚ ਨੂੰ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 24 ਮਾਰਚ, 2026 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਡੂੰਘੇ ਦੁੱਖ ਨਾਲ ਦੱਸਿਆ ਕਿ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਪ੍ਰੀਤ ਮੋਹੀਨੀ ਕੌਰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।
ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸਮੂਹ ਕਾਲਕਾ ਪਰਿਵਾਰ ਵੱਲੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 26 ਮਾਰਚ 2026 ਨੂੰ ਬਾਅਦ ਦੁਪਹਿਰ 3 ਵਜੇ ਤੋਂ 4 ਵਜੇ ਤੱਕ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬਗੰਜ ਸਾਹਿਬ ਨਵੀਂ ਦਿੱਲੀ ਵਿਖੇ ਕੀਤੀ ਜਾਵੇਗੀ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸੰਗਤ ਅਤੇ ਸਨੇਹੀਆਂ ਨੂੰ ਨਿਮਰ ਅਪੀਲ ਕੀਤੀ ਕਿ ਉਹ ਅੰਤਿਮ ਅਰਦਾਸ ਸਮਾਗਮ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵਿੱਚ ਸ਼ਾਮਲ ਹੋਣ ਦੀ ਕਿਰਪਾਲਤਾ ਕਰਨ ਜੀ।
Click to Follow Babushahi Facebook page →