ਸਵਾਰੀਆਂ ਨਾਲ ਭਾਰੀ ਬੱਸ ਨੂੰ ਟਿੱਪਰ ਨੇ ਮਾਰੀ ਟੱਕਰ, 8 ਗੰਭੀਰ ਜਖਮੀ
ਰੋਹਿਤ ਗੁਪਤਾ, ਗੁਰਦਾਸਪੁਰ
ਗੁਰਦਾਸਪੁਰ ਦੇ ਕਲਾਨੌਰ ਰੋਡ ਤੇ ਅੱਡਾ ਭਿਖਾਰੀਵਾਲ ਨੇੜੇ ਬੱਸ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਡਰਾਈਵਰ ਅਤੇ ਚੈਕਰ ਸਮੇਤ ਅੱਠ ਸਵਾਰੀਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ ਜਦ ਕਿ ਕੁਝ ਹੋਰ ਸਵਾਰੀਆਂ ਨੂੰ ਵੀ ਮਮੂਲੀ ਸੱਟਾਂ ਲੱਗੀਆਂ ਹਨ। ਜਿਹਨਾਂ ਵਿੱਚੋਂ ਪੰਜ ਨੂੰ ਸਰਕਾਰੀ ਹਸਪਤਾਲ ਅਤੇ ਤਿੰਨ ਨੂੰ ਇੱਕ ਨਿਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬੱਸ ਨੂੰ ਤੇਜ਼ ਰਫਤਾਰ ਟਿੱਪਰ ਨੇ ਪਿੱਛੋਂ ਟੱਕਰ ਮਾਰੀ ਜਿਸ ਕਾਰਨ ਬਸ ਡਰਾਈਵਰ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਕਿਨਾਰੇ ਦਰਖਤਾਂ ਨਾਲ ਜਾ ਟਕਰਾਈ। ਸਬੰਧਤ ਥਾਣਾ ਕਲਾਨੌਰ ਦੇ ਐਸ ਐਚ ਓ ਜਤਿੰਦਰ ਪਾਲ ਸਿੰਘ ਨੇ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Click to Follow Babushahi Facebook page →