ਸ਼ਟਰ ਤੋੜ ਕੇ ਚੋਰਾਂ ਨੇ ਮਿੰਨੀ ਸੈਲਰ ਨੂੰ ਬਣਾਇਆ ਨਿਸ਼ਾਨਾ
ਲੱਖਾਂ ਦੀਆਂ ਖੱਲ ਭੇਟ ਦੀਆਂ ਬੋਰੀਆਂ ,ਤੇਲ ਤੇ ਨਕਦੀ ਲੈ ਕੇ ਹੋਏ ਫਰਾਰ
ਘਟਨਾ ਹੋਈ ਸੀਸੀਟੀਵੀ ਕੈਮਰੇ ਚ ਕੈਦ
ਰੋਹਿਤ ਗੁਪਤਾ
ਗੁਰਦਾਸਪੁਰ
ਪੁਰਾਣਾ ਸ਼ਾਲਾ ਇਲਾਕੇ ਵਿੱਚ ਨਿਤ ਦਿਨ ਵਾਪਰ ਰਹੀਆਂ ਚੋਰੀ ਦੀਆਂ ਘਟਨਾ ਕਾਰਨ ਲੋਕਾਂ ਅੰਦਰ ਦਹਿਸ਼ਤ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ ਇਸੇ ਤਹਿਤ ਹੀ ਬੀਤੀ ਰਾਤ ਚੋਰਾਂ ਵੱਲੋਂ ਪਿੰਡ ਤਾਲਬਪੁਰ ਪੰਡੋਰੀ ਵਿਖੇ ਇੱਕ ਮਿੰਨੀ ਸੈਲਰ ਨੂੰ ਨਿਸ਼ਾਨਾ ਬਣਾਇਆ ਗਿਆ। ਚੋਰ ਦੁਕਾਨਦਾਰ ਸ਼ਟਕ ਤੋੜ ਕੇ ਲੱਖਾਂ ਰੁਪਏ ਦੀਆਂ ਖੱਲ, ਫੀਡ ਦੀਆਂ ਬੋਰੀਆਂ ਅਤੇ 20ਹਜ ਦੇ ਕਰੀਬ ਨਕਲੀ ਚੋਰੀ ਕਰਕੇ ਲੈ ਗਏ ਹਨ। ਜਿਸ ਅੰਦਰ ਲੱਗੇ ਸੀਸੀਟੀਵੀ ਕੈਮਰੇ ਅੰਦਰ ਚੋਰਾਂ ਦੀ ਸਾਰੀ ਕਰਤੂਤ ਕੈਦ ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਮੋਹਿਤ ਸ਼ਰਮਾ ਨੇ ਦੱਸਿਆ ਕਿ ਚੋਰਾਂ ਵੱਲੋਂ ਸ਼ਟਰ ਤੋੜ ਕੇ ਦੁਕਾਨ ਅੰਦਰੋਂ ਲੱਖਾਂ ਰੁਪਿਆਂ ਦਾ ਸਮਾਨ ਚੋਰੀ ਕਰ ਲਿਆ ਹੈ ਇਸ ਘਟਨਾ ਸਬੰਧੀ ਪੁਰਾਣਾ ਸ਼ਾਲਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ।ਇਲਾਕੇ ਦੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਕੋਲੋ ਮੰਗ ਕੀਤੀ ਹੈ ਕਿ ਇਲਾਕੇ ਅੰਦਰ ਨਿਤ ਦਿਨ ਵਾਪਰ ਰਹੀਆਂ ਚੋਰੀਆ ਦੀਆਂ ਘਟਨਾ ਨੂੰ ਨੱਥ ਪਾਉਣ ਲਈ ਰਾਤ ਸਮੇਂ ਪੁਲਿਸ ਦੀ ਗਤੀ ਤੇਜ਼ ਕੀਤੀ ਜਾਵੇ ਤਾਂ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਚੋਰਾਂ ਦੀ ਦਹਿਸ਼ਤ ਤੋਂ ਮੁਕਤ ਹੋ ਸਕਣ।