ਸ਼੍ਰੋਮਣੀ ਅਕਾਲੀ ਦਲ ਦੇ ਨਗਰ ਕੌਂਸਲ ਚੋਣਾਂ ਜਿੱਤੇ ਉਮੀਦਵਾਰਾਂ ਦਾ ਕੀਤਾ ਸਨਮਾਨ
ਮਨਪ੍ਰੀਤ ਸਿੰਘ
ਰੂਪਨਗਰ -12 ਜੂਨ
ਸ਼੍ਰੋਮਣੀ ਅਕਾਲੀ ਦਲ ਦੀ ਇੱਕ ਵਿਸ਼ੇਸ਼ ਮੀਟਿੰਗ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਮੁੱਖ ਤੌਰ ਤੇ ਪਾਰਟੀ ਦੇ ਨਗਰ ਕੌਂਸਲ ਚੋਣਾਂ ਜਿੱਤੇ ਕੌਂਸਲਰਾਂ ਅਤੇ ਨਵਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ । ਬੀਤੀ ਸ਼ਾਮ ਹੋਈ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਇਸਤਰੀ ਅਕਾਲੀ ਦਲ ਦੇ ਹਲਕਾ ਰੂਪਨਗਰ ਦੇ ਨਵੇਂ ਨਿਯੁਕਤ ਕੀਤੇ ਪ੍ਰਧਾਨ ਬੀਬੀ ਚਰਨਜੀਤ ਕੌਰ ਮਲਕਪੁਰ, ਵਪਾਰ ਵਿੰਗ ਦੇ ਹਲਕਾ ਰੂਪਨਗਰ ਦੇ ਨਵੇਂ ਬਣੇ ਪ੍ਰਧਾਨ ਮਨਿੰਦਰ ਕੁਮਾਰ ਵਰਮਾ ਬਜਰੂੜ ਨਵੇਂ ਚੁਣੇ ਕੌਂਸਲਰ ਪਰਮਜੀਤ ਸਿੰਘ ਮੱਕੜ, ਸੁਖਵਿੰਦਰ ਸਿੰਘ ਪਟਵਾਰੀ ਅਤੇ ਗੁਰਵਿੰਦਰ ਸਿੰਘ ਬਾਵਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਉਹਨਾਂ ਕਿਹਾ ਕਿ ਜਲਦੀ ਹੀ ਬਾਕੀ ਵਰਕਰ ਸਾਹਿਬਾਨ ਨੂੰ ਪਾਰਟੀ ਵਿੱਚ ਬਣਦਾ ਸਤਕਾਰ ਦਿੱਤਾ ਜਾਏਗਾ । ਉਹਨਾਂ ਕਿਹਾ ਕਿ ਨਵੇਂ ਅਹੁਦੇਦਾਰ ਪਾਰਟੀ ਦੀ ਮਜ਼ਬੂਤੀ ਲਈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਦਿਨ ਰਾਤ ਇੱਕ ਕਰ ਕੇ ਮਿਹਨਤ ਕਰਨਗੇ । ਉਹਨਾਂ ਇਹ ਵੀ ਕਿਹਾ ਕਿ ਸ਼ਰੋਮਣੀ ਅਕਾਲੀ ਦਲ ਦੇ ਚੁਣੇ ਹੋਏ ਕੌਂਸਲਰ ਸ਼ਹਿਰ ਦੇ ਵਿਕਾਸ ਲਈ ਆਪਣਾ ਭਰਪੂਰ ਯੋਗਦਾਨ ਪਾਉਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਕੌਂਸਲਰ ਪਰਮਜੀਤ ਸਿੰਘ ਮੱਕੜ ਸਾਬਕਾ ਕੌਂਸਲਰ ਗੁਰਮੁਖ ਸਿੰਘ ਸੈਣੀ, ਸਾਬਕਾ ਚੇਅਰਮੈਨ ਬਾਵਾ ਸਿੰਘ, ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ, ਕੌਂਸਲਰ ਗੁਰਵਿੰਦਰ ਸਿੰਘ ਬਾਵਾ, ਸਾਬਕਾ ਕੌਂਸਲਰ ਮਾਸਟਰ ਅਮਰੀਕ ਸਿੰਘ, ਸਰਕਲ ਪ੍ਰਧਾਨ ਕੁਲਬੀਰ ਸਿੰਘ ਅਸਮਾਨਪੁਰ,ਸਤਨਮ ਸਿੰਘ ਝੱਜ, ਚੌਧਰੀ ਸੁਰਿੰਦਰ ਕੁਮਾਰ ਟਿੱਬਾ ਟਪਰੀਆਂ ਅਤੇ ਗੁਰਦੀਪ ਸਿੰਘ ਬਟਾਰਲਾ, ਮੋਹਨ ਸਿੰਘ ਮੁਹੰਮਦੀਪੁਰ,ਐਡਵੋਕੇਟ ਰਾਜੀਵ ਸ਼ਰਮਾ, ਚੌਧਰੀ ਵੇਦ ਪ੍ਰਕਾਸ਼, ਆਰ ਪੀ ਸਿੰਘ ਸ਼ੈਲੀ,ਗੱਜਣ ਸਿੰਘ ਭੱਟੀ, ਤਰਨਜੀਤ ਸਿੰਘ ਤਰਨੀ,ਰਵਿੰਦਰ ਸਿੰਘ ਕਮਾਲਪੁਰ, ਸੁਨੀਲ ਪੌਲ ਕਾਲਾ, ਵਾਰਡ ਪ੍ਰਧਾਨ ਗੁਰਪ੍ਰੀਤ ਸਿੰਘ ਬਾਜਵਾ,ਇਸਤਰੀ ਅਕਾਲੀ ਦਲ ਦੇ ਹਲਕਾ ਪ੍ਰਧਾਨ ਚਰਨਜੀਤ ਕੌਰ ਮਲਕਪੁਰ, ਸੁਖਿੰਦਰਪਾਲ ਸਿੰਘ ਬੋਬੀ ਬੋਲਾ, ਵਪਾਰ ਵਿੰਗ ਦੇ ਹਲਕਾ ਪ੍ਰਧਾਨ ਮਨਿੰਦਰ ਕੁਮਾਰ ਵਰਮਾ,ਮਨਜੀਤ ਸਿੰਘ ਤੰਬੜ, ਬਲਜਿੰਦਰ ਸਿੰਘ ਮਿੱਠੂ,ਕਰਮਦੀਨ, ਜੋਰਾਵਰ ਸਿੰਘ ਬਿੱਟੂ,ਜਸਵੰਤ ਸਿੰਘ ਸੈਣੀ, ਗੁਰਜੀਤ ਸਿੰਘ ਪੱਪੂ,ਹਰੀ ਨਾਰਾਇਣ ਸਿੰਘ, ਵਾਰਡ ਪ੍ਰਧਾਨ ਸੰਦੀਪ ਚੌਧਰੀ, ਪ੍ਰਿੰਸੀਪਲ ਰਣਜੀਤ ਸਿੰਘ ਸੰਧੂ, ਇਸਤਰੀ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨ ਬਲਵਿੰਦਰ ਕੌਰ ਸ਼ਾਮਪੁਰਾ, ਬਲਜੀਤ ਕੌਰ, ਹਰਭਜਨ ਕੌਰ, ਮਨਜੀਤ ਕੌਰ, ਸੇਵਾ ਸਿੰਘ ਪ੍ਰਧਾਨ ਗਿਲਕੋ ਵੈਲੀ, ਮੋਹਨ ਸਿੰਘ ਭੱਠਲ, ਸੋਨੀਆ ਰਾਣੀ ਆਹੂਜਾ, ਜਯੋਤੀ ਨਾਗੀ, ਪਵਨਪ੍ਰੀਤ ਸਿੰਘ, ਬਲਵਿੰਦਰ ਕੌਰ ਵਾਰਡ ਪ੍ਰਧਾਨ, ਬਲਜਿੰਦਰ ਕੌਰ ਮੱਕੜ, ਸ਼ੀਤਲ ਸ਼ਰਮਾ, ਜਸਬੀਰ ਸਿੰਘ ਹਵੇਲੀ, ਸੁਖਵਿੰਦਰ ਸਿੰਘ ਸੋਬਤੀ, ਮੋਨਿਕਾ ਰਾਣੀ ਵਿਸ਼ੇਸ਼ ਤੌਰ ਤੇ ਸ਼ਾਮਲ ਸਨ ।
- Download Babushahi App
-
-