ਸਾਫ-ਸਫਾਈ ਤੇ ਸਹੀ ਖੁਰਾਕ ਨਾਲ ਡਾਇਰੀਆ ਤੋਂ ਹੋ ਸਕਦਾ ਬਚਾਅ
ਹਰਜਿੰਦਰ ਸਿੰਘ ਭੱਟੀ
- ਡਾਇਰੀਆ ਤੋਂ ਬਚਾਅ ਲਈ ਬਣਾਏ ਓਆਰਐਸ ਕਾਰਨਰ
- ਮਾਂ ਦੇ ਦੁੱਧ ਦੀ ਮਹੱਤਤਾ ਪ੍ਰਤੀ ਕੀਤਾ ਜਾ ਰਿਹਾ ਵਿਸ਼ੇਸ਼ ਤੌਰ ’ਤੇ ਜਾਗਰੂਕ
ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜੁਲਾਈ 2025 - ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੀਐਚਸੀ ਘੜੂੰਆਂ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਵਿਚ ਸਿਹਤ ਬਲਾਕ ਘੜੂੰਆਂ ਅਧੀਨ ਤੀਬਰ ਦਸਤ ਰੋਕੂ ਮਹੀਨੇ ਦੇ ਮੱਦੇਨਜ਼ਰ ਲੋਕਾਂ ਨੂੰ ਡਾਇਰੀਆ ਤੋਂ ਬਚਾਅ, ਸਾਵਧਾਨੀਆਂ ਤੇ ਇਲਾਜ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਪੀਐਚਸੀ ਘੜੂੰਆਂ ਵਿਖੇ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਵਲੋਂ ਓਆਰਐਸ ਕਾਰਨਰ ਦਾ ਉਦਘਾਟਨ ਕੀਤਾ ਗਿਆ ਅਤੇ ਓਆਰਐਸ ਪੈਕਟ ਵੰਡੇ ਗਏ ਤੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਡਾ. ਸਰੋਜ, ਬਲਾਕ ਐਕਸਟੈਂਸ਼ਨ ਐਜੂਕੇਟਰ ਗੌਤਮ ਰਿਸ਼ੀ, ਆਪਥੈਲਮਿਕ ਅਫਸਰ ਇਵਸੁਖਮਨਜੀਤ ਕੌਰ, ਸਟਾਫ ਨਰਸ ਰਿਸ਼ਮਜੀਤ ਕੌਰ, ਸੀ.ਐਚ.ਓ. ਜਸਵਿੰਦਰ ਕੌਰ, ਬੀ.ਐਸ.ਏ. ਇਸ਼ਮੀਤ ਕੌਰ ਵੀ ਮੌਜੂਦ ਸਨ।
ਐਸ ਐਮ ਓ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਅਧੀਨ ਸਿਹਤ ਸੰਸਥਾਵਾਂ, ਆਮ ਆਦਮੀ ਕਲੀਨਿਕ, ਸਬ ਸੈਂਟਰ ਤੇ ਆਯੂਸ਼ਮਾਨ ਅਰੋਗਿਆ ਕੇਂਦਰ ਪੱਧਰ ਉਤੇ ਓਆਰਐਸ ਕਾਰਨਰ ਬਣਾਏ ਗਏ ਹਨ। ਦਸਤ ਤੋਂ ਬਚਾਅ ਲਈ ਓਆਰਐਸ ਦੇ ਪੈਕੇਟ ਅਤੇ ਜ਼ਿੰਕ ਦੀਆਂ ਗੋਲੀਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਆਸ਼ਾ ਵਰਕਰਾਂ ਵਲੋਂ ਓ ਆਰ ਐਸ ਪੈਕਟ ਵੰਡਣ ਦੇ ਨਾਲ-ਨਾਲ ਘੋਲ ਬਣਾਉਣ ਦੀ ਵਿਧੀ, ਬੱਚਿਆਂ ਤੇ ਵੱਡਿਆਂ ਨੂੰ ਹੱਥਾਂ ਦੀ ਸਾਫ ਸਫਾਈ ਬਾਰੇ ਅਤੇ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਦੀਆਂ ਮਾਂਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਪ੍ਰਤੀ ਵਿਸ਼ੇਸ਼ ਤੌਰ ’ਤੇ ਜਾਗਰੂਕ ਜਾ ਰਿਹਾ ਹੈ। ਮਮਤਾ ਦਿਵਸ ਮੌਕੇ ਟੀਕਾਕਰਨ ਲਈ ਆਉਣ ਵਾਲੀਆਂ ਮਹਿਲਾਵਾਂ ਨੂੰ ਵੀ ਇਸ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਡਾਇਰੀਆਂ ਕਾਰਨ ਹਰ ਸਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਅਤੇ ਬਿਮਾਰੀ ਦੀ ਰੋਕਥਾਮ ਆਪਣਾ ਖਾਣ-ਪੀਣ ਠੀਕ ਰੱਖਣ ਤੇ ਸਾਫ਼ ਸਫ਼ਾਈ ਦਾ ਵਧੇਰੇ ਧਿਆਨ ਰੱਖਣ ਨਾਲ ਕੀਤੀ ਜਾ ਸਕਦੀ ਹੈ।
ਬਲਾਕ ਐਕਸਟੈਂਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਡਾਇਰੀਆ ਮੁੱਖ ਤੌਰ 'ਤੇ ਗੰਦੇ ਹੱਥਾਂ ਨਾਲ ਖਾਣਾ ਖਾਣ, ਦੂਸ਼ਿਤ ਤਰੀਕੇ ਨਾਲ ਖਾਣਾ ਪਕਾਉਣ, ਦੂਸ਼ਿਤ ਪਾਣੀ ਪੀਣ ਅਤੇ ਖਰਾਬ ਤੇ ਬੈਕਟੀਰੀਆ ਯੁਕਤ ਖਾਣਾ ਨਾਲ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਮਾਰੀ ਪੈਦਾ ਕਰਨ ਵਾਲੇ ਇਨਾਂ ਸਰੋਤਾਂ ਨੂੰ ਖ਼ਤਮ ਕਰ ਦਿੱਤਾ ਜਾਵੇ ਤਾਂ ਬਹੁਤ ਹੱਦ ਤੱਕ ਡਾਇਰੀਆ ਤੋਂ ਬਚਿਆ ਜਾ ਸਕਦਾ ਹੈ।
ਡਾਇਰੀਆ ਦੇ ਮਰੀਜ਼ਾਂ ਨੂੰ ਦਿਓ "ਓ ਆਰ ਐਸ" ਦਾ ਘੋਲ
ਡਾਇਰੀਆ ਦੇ ਮਰੀਜਾਂ ਨੂੰ ਸ਼ੁਰੂਆਤੀ ਤੌਰ 'ਤੇ ਓ ਆਰ ਐਸ ਦਾ ਘੋਲ ਬਣਾ ਕੇ ਨਿਯਮਿਤ ਸਮੇਂ ਦੌਰਾਨ ਪਿਲਾਇਆ ਜਾਣਾ ਚਾਹੀਦਾ ਹੈ ਤਾਂ ਜੋ ਉਸਦੇ ਅੰਦਰ ਪਾਣੀ ਦੀ ਘਾਟ ਨਾ ਹੋਵੇ। ਜੇਕਰ ਓ ਆਰ ਐਸ ਦਾ ਪੈਕੇਟ ਉਪਲਬਧ ਨਾ ਹੋਵੇ ਤਾਂ ਚੀਨੀ ਅਤੇ ਨਮਕ ਦਾ ਘੋਲ ਸਾਫ਼ ਉਬਾਲੇ ਹੋਏ ਪਾਣੀ 'ਚ ਤਿਆਰ ਕਰਕੇ ਮਰੀਜ਼ ਨੂੰ ਪਿਲਾਉਣਾ ਚਾਹੀਦਾ ਹੈ। ਇਸ ਦੇ ਨਾਲ ਡਾਕਟਰ ਦੀ ਸਲਾਹ ਨਾਲ 14 ਦਿਨਾਂ ਤੱਕ ਜ਼ਿੰਕ ਦਵਾਈ ਦਾ ਸੇਵਨ ਕਰਨਾ ਹੁੰਦਾ ਹੈ ਤਾਂ ਜੋ ਲੰਮੇ ਸਮੇਂ ਤੱਕ ਦੁਬਾਰਾ ਇਹ ਬਿਮਾਰੀ ਨਾ ਹੋਵੇ।