ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਪੂਰਨ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ 6 ਜਨਵਰੀ 2025 - ਅੱਜ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਗੁਰਦੁਆਰਾ ਸ੍ਰੀ ਅਕਾਲਗੜ ਸਾਹਿਬ,ਜਤਿੰਦਰ ਚੌਂਕ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਸਾਹਿਬ ਭਾਈ ਪ੍ਰੀਤਮ ਸਿੰਘ, ਭਾਈ ਸਾਹਿਬ ਸਿੰਘ, ਭਾਈ ਮੰਗਲ ਸਿੰਘ ਵੱਲੋਂ ਕੀਰਤਨ ਅਤੇ ਕਥਾ ਕਰਕੇ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਗੁਰਮਿਤ ਨਾਲ ਜੋੜਿਆ ਗਿਆ। ਇਸ ਮੌਕੇ ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ਤੇ ਚੱਲਣ ਵਾਸਤੇ ਉਤਸ਼ਾਹਿਤ ਕੀਤਾ। ਇਸ ਮੌਕੇ ਸਮੂਹ ਸੰਗਤ ਨੇ ਮਿਲ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸ ਸਮੇਂ ਲੰਗਰ ਸੇਵਾ ’ਚ ਬਾਬਾ ਮੰਗਲ ਸਿੰਘ, ਸੁਖਵਿੰਦਰ ਸਿੰਘ ਭੋਲਾ, ਅਮਰਜੀਤ ਸਿੰਘ ਸੇਖੋਂ ਫਿਲਮੀ ਅਦਾਕਾਰ, ਚਰਨਜੀਤ ਸਿੰਘ, ਜਗਦੇਵ ਸਿੰਘ ਸੇਖੋਂ, ਮਹਿੰਦਰ ਸਿੰਘ ਸੁਰਜੀਤ ਸਿੰਘ ਸੇਖੋਂ, ਮੋਨੂੰ ਅਬਰੌਲ ਵਲੋਂ ਸੇਵਾ ਕੀਤੀ ਗਈ। ਬੀਬੀਆਂ ਨੇ ਲੰਗਰ ਤਿਆਰ ਕਰਨ ਸਮੇਂ ਵਾਹਿਗੁਰੂ-ਵਾਹਿਗੁਰੂ ਸਿਮਰਨ ਕੀਤਾ। ਇਸ ਮੌਕੇ ਤੇ ਬਾਬਾ ਮੰਗਲ ਸਿੰਘ ਨੇ ਗੁਰਦੁਆਰਾ ਸਾਹਿਬ ਪਹੁੰਚੀਆਂ ਸੰਗਤਾਂ ਨੂੰ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਗੁਰਪੁਰਬ ਦੀ ਵਧਾਈ ਦਿੱਤੀ। ਅੰਤ ’ਚ ਅਮਰਜੀਤ ਸਿੰਘ ਸੇਖੋਂ ਵਲੋਂ ਸੰਗਤ ਦਾ ਧੰਨਵਾਦ ਕੀਤਾ ਗਿਆ।