ਸਿਹਤ ਮਹਿਰਾਂ ਵੱਲੋਂ ਮੂੰਹ ਦੀ ਤੰਦਰੁਸਤੀ ਲਈ ਦਿਨ ਵਿੱਚ ਦੋ ਵਾਰ ਬੁਰਸ਼ ਕਰਨ ਦਾ ਸੱਦਾ
ਅਸ਼ੋਕ ਵਰਮਾ
ਬਠਿੰਡਾ, 20 ਮਾਰਚ 2026 :ਸਿਵਲ ਸਰਜਨ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਅਰੁਣ ਬਾਂਸਲ ਦੀ ਅਗਵਾਈ ਹੇਠ ਅੱਜ ਸਿਵਲ ਹਸਪਤਾਲ ਬਠਿੰਡਾ ਵਿਖੇ "ਏ ਹੈਪੀ ਮਾਊਥ ਇਜ਼ ਏ ਹੈਪੀ ਲਾਇਫ਼’ਥੀਮ ਹੇਠ ਮਨਾਏ ਗਏ ਵਿਸ਼ਵ ਓਰਲ ਦਿਵਸ਼ ਮੌਕੇ ਦੰਦਾਂ ਦੀਆਂ ਬਿਮਾਰੀਆਂ ਅਤੇ ਇਲਾਜ, ਸਾਵਧਾਨੀਆਂ ਆਦਿ ਬਾਰੇ ਲੋਕਾ ਨੂੰ ਜਾਗਰੂਕ ਕੀਤਾ ਗਿਆ ।ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਮੂੰਹ ਦੀ ਤੰਦਰੁਸਤੀ ਹੀ ਚੰਗੀ ਸਿਹਤ ਦਾ ਆਧਾਰ ਹੈ ਮੂੰਹ ਦੀ ਸਫਾਈ ਅਤੇ ਦੰਦਾਂ ਦੀ ਸਹੀ ਦੇਖਭਾਲ ਕਰਕੇ ਅਸੀਂ ਬਿਮਾਰੀਆਂ ਤੋਂ ਬਚਾਅ ਕਰ ਸਕਦੇ ਹਾਂ। ਸਮੇਂ ਸਿਰ ਦੰਦਾਂ ਦੀ ਸਫਾਈ ਨਾ ਕਰਨ ਕਾਰਣ ਦੰਦਾਂ ਨੂੰ ਅਨੇਕਾਂ ਕਿਸਮ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। ਕੋਟਪਾ ਐਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤੰਬਾਕੂ ਨਾਲ ਸਬੰਧਿਤ ਪਦਾਰਥ ਖਾਣ ਜਾਂ ਚਬਾਉਣ ਨਾਲ ਦੰਦਾਂ ਅਤੇ ਮੂੰਹ ਦੀ ਸਿਹਤ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਜੋ ਅੱਗੇ ਚੱਲ ਕੇ ਮੂੰਹ ਦਾ ਕੈਂਸਰ ਬਣ ਸਕਦਾ ਹੈ ।
ਦੰਦਾਂ ਦੇ ਮਾਹਿਰ ਡਾ ਗਰੀਸ਼ ਨੇ ਦੱਸਿਆ ਕਿ ਤੰਦਰੁਸਤ ਦੰਦਾਂ ਲਈ ਇੱਕ ਦਿਨ ਵਿੱਚ ਦੋ ਵਾਰ ਬਰੁਸ਼ ਕਰੋ, ਸਿਹਤਮੰਦ ਭੋਜਨ ਦਾ ਸੇਵਨ ਕਰੋ, ਚਿਪਚਿਪੇ ਅਤੇ ਮਿੱਠਾ ਖਾਣ ਤੋਂ ਪ੍ਰਹੇਜ਼ ਕਰੋ, ਖਾਣਾ ਚੰਗੀ ਤਰ੍ਹਾਂ ਚਬਾ ਕੇ ਖਾਓ, ਵਿਟਾਮਿਨਾਂ ਅਤੇ ਖਣਿਜ ਪਦਾਰਥਾਂ ਭਰਪੂਰ ਭੋਜਨ ਦਾ ਸੇਵਨ ਕਰੋ, ਹਰੇਕ 6 ਮਹੀਨੇ ਬਾਅਦ ਆਪਣੇ ਦੰਦਾਂ ਦੇ ਡਾਕਟਰ ਦੀ ਸਲਾਹ ਲਵੋ, ਭੋਜਨ ਕਰਨ ਤੋਂ ਬਾਅਦ ਆਪਣੇ ਦੰਦਾਂ ਨੂੰ ਬੁਰਸ਼ ਨਾਲ ਸਾਫ਼ ਕਰੋ ਤਾਂ ਕਿ ਦੰਦਾਂ ਉੱਤੇ ਜੰਮੀ ਪੇਪੜੀ ਨੂੰ ਦੂਰ ਕੀਤਾ ਜਾ ਸਕੇ, ਰਾਤ ਨੂੰ ਸੌਣ ਤੋਂ ਪਹਿਲਾਂ ਬਰੁਸ਼ ਜਰੂਰ ਕੀਤਾ ਜਾਵੇ ਅਤੇ ਤੰਬਾਕੂ ਪਦਾਰਥਾਂ ਤੋਂ ਪ੍ਰਹੇਜ਼ ਕਰੋ।ਇਸ ਮੌਕੇ ਦੰਦਾਂ ਦੇ ਮਾਹਿਰ ਡਾ ਨੇਹਾ,ਡਾ ਰਿਤੀਕਾ, ਡਾ ਗੁੰਜਨ, ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ ਹਾਜਰ ਸਨ ।
Click to Follow Babushahi Facebook page →