ਸਿਹਤ ਵਿਭਾਗ ਨੇ ਮਿਲਾਵਟੀ ਗੁੜ ਅਤੇ ਖਾਦ ਪਦਾਰਥਾਂ ਦੇ ਸੈਂਪਲ ਭਰੇ
ਰੋਹਿਤ ਗੁਪਤਾ
ਗੁਰਦਾਸਪੁਰ 30 ਮਾਰਚ
ਡਿਪਟੀ ਕਮਿਸ਼ਨਰ ਗੁਰਦਾਸਪੁਰ ਜੀ ਅਤੇ ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਗੁਰਦਾਸਪੁਰ ਦੀ ਟੀਮ ਵੱਲੋਂ ਅਸਿਸਟੈਂਟ ਕਮਿਸ਼ਨਰ ਫੂਡ ਡਾਕਟਰ ਜੀ. ਐਸ ਪੰਨੂ ਦੀ ਅਗੁਵਾਈ ਹੇਠ ਖੇਤਰ ਵਿੱਚ ਵੱਖ ਵੱਖ ਥਾਵਾਂ ਤੇ ਕਰਿਆਨਾ ਅਤੇ ਗੁੜ ਬਣਾਉਣ ਵਾਲੇ ਵੇਲੇਂਣੇ ਦੀ ਚੈਕਿੰਗ ਕਰਕੇ ਸੈਂਪਲ ਭਰੇ ਗਏ।
ਇਸ ਸਬੰਧੀ ਸਹਾਇਕ ਕਮਿਸ਼ਨਰ ਫੂਡ ਡਾਕਟਰ ਜੀ. ਐਸ ਪੰਨੂ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਖਾਦ ਪਦਾਰਥ ਮੁਹਇਆ ਕਰਵਾਉਣ ਦੇ ਉਦੇਸ਼ ਨਾਲ ਵੱਖ ਵੱਖ ਥਾਵਾਂ ਤੇ ਛਾਪਾਮਾਰੀ ਕੀਤੀ ਜਾ ਰਹੀ ਹੈ। ਕੁੱਝ ਸ਼ਿਕਾਇਤਾਂ ਮਿਲੀਆਂ ਸਨ ਕਿ ਮਿਲਾਵਟੀ ਗੁੜ ਵੇਚਿਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਫੂਡ ਸੇਫਟੀ ਅਫਸਰ ਰੇਖਾ ਸ਼ਰਮਾ ਦੇ ਨਾਲ ਖੇਤਰ ਵਿੱਚ ਖਾਦ ਪਦਾਰਥਾਂ ਦੀ ਸੈਂਪਲਿੰਗ ਕੀਤੀ ਗਈ ਹੈ। ਗੁੜ ਬਣਾਉਣ ਵਾਲੇ ਵੇਲਣੇ ਅਤੇ ਕਰਿਆਨਾ ਦੀ ਦੁਕਾਨਾਂ ਤੇ ਕੁੱਲ 10 ਜਗਾਂ ਤੇ ਸੈਂਪਲ ਭਰੇ ਗਏ ਹਨ। I ਇੰਨਾ ਸੈਂਪਲਾਂ ਨੂੰ ਚੈਕਿੰਗ ਲਈ ਲੈਬਾਰਟਰੀ ਵਿਖੇ ਭੇਜ ਦਿੱਤਾ ਗਿਆ ਹੈ। ਰਿਪੋਰਟ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਉਹ fssai ਦੇ ਨਿਯਮਾਂ ਦੀ ਪਾਲਣਾ ਕਰਨ। 12 ਗੋਲਡਨ ਰੁਲ ਬਾਰੇ ਦੱਸਿਆ ਗਿਆ। ਉਨਾਂ ਕਿਹਾ ਕਿ ਕੋਤਾਹੀ ਤੇ ਕਾਰਵਾਈ ਕੀਤੀ ਜਾਵੇਗੀ। ਸਮੂਹ ਦੁਕਾਨਦਾਰਾਂ ਨੂੰ ਨਿਯਮਾਂ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣ ਅਤੇ ਲਾਇਸੈਂਸ ਲੈਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ
ਲੋਕਾਂ ਨੂੰ ਮਿਆਰੀ ਖਾਦ ਪਦਾਰਥ ਮੁਹਇਆ ਕਰਵਾਓਣ ਦੇ ਉਦੇਸ਼ ਨੂੰ ਪੂਰਾ ਕੀਤਾ ਜਾਵੇਗਾ। ਖਾਦ ਪਦਾਰਥਾਂ ਦੀ ਚੈਕਿੰਗ ਦਾ ਕੰਮ ਜਾਰੀ ਰਹੇਗਾ
Click to Follow Babushahi Facebook page →