ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਦਰੀਏਵਾਲ ਸਕੂਲ ਵਿਖੇ ਉਸਾਰੀ ਚਾਰਦੀਵਾਰੀ ਦਾ ਸੱਜਣ ਸਿੰਘ ਚੀਮਾ ਵੱਲੋਂ ਉਦਘਾਟਨ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ,30 ਅਪ੍ਰੈਲ 2025 - ਸੂਬਾ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਤਹਿਤ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਰੀਏਵਾਲ ਨੂੰ ਪ੍ਰਾਪਤ ਹੋਈ 2 ਲੱਖ ਦੀ ਗ੍ਰਾਂਟ ਨਾਲ ਉਸਾਰੀ ਗਈ ਚਾਰਦੀਵਾਰੀ ਦਾ ਉਦਘਾਟਨ ਹਲਕਾ ਇੰਚਾਰਜ ਅਤੇ ਅਰਜਨਾ ਐਵਾਰਡੀ ਸੱਜਣ ਸਿੰਘ ਚੀਮਾ ਵੱਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਸਕੂਲ ਵਿਖੇ ਪਹੁੰਚਣ ਤੇ ਕਲੱਸਟਰ ਠੱਟਾ ਨਵਾਂ ਦੇ ਸਮੂਹ ਅਧਿਆਪਕਾਂ, ਸਰਪੰਚ ਬਲਜਿੰਦਰ ਸਿੰਘ ਪਾਲਾ ਤੇ ਸਮੂਹ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਤੇ ਅਰਜਨਾ ਐਵਾਰਡੀ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਕੂਲਾਂ ਨੂੰ ਉੱਚ ਪੱਧਰ ਦੀ ਦਿੱਖ ਦਿੱਤੀ ਜਾ ਰਹੀ ਹੈ।
ਹੁਣ ਸਰਕਾਰੀ ਸਕੂਲਾਂ ਵਿੱਚ ਸਾਰੀਆਂ ਸਹੂਲਤਾਂ ਉਪਲਬਧ ਹੋਣਗੀਆਂ ਅਤੇ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਉਸ ਮੁਤਾਬਕ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ।ਉਹਨਾਂ ਨੇ ਕਿਹਾ ਹਲਕਾ ਸੁਲਤਾਨਪੁਰ ਲੋਧੀ ਦੇ ਸਮੁੱਚੇ ਸਰਕਾਰੀ ਸਕੂਲ ਆਉਣ ਵਾਲੇ ਸਮੇਂ ਚ ਸ਼ਾਨਦਾਰ ਬਣ ਜਾਣਗੇ।ਇਸ ਤੋਂ ਪਹਿਲਾਂ ਸਕੂਲ ਇੰਚਾਰਜ ਗੁਰਵਿੰਦਰ ਕੌਰ ਅਤੇ ਹਰਪਿੰਦਰ ਕੌਰ ਨੇ ਮੁੱਖ ਮਹਿਮਾਨ ਸੱਜਣ ਸਿੰਘ ਚੀਮਾ ਨੂੰ ਜੀ ਆਇਆਂ ਕਿਹਾ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਸਰਪੰਚ ਬਲਜਿੰਦਰ ਸਿੰਘ ਪਾਲਾ ਨੇ ਕਿਹਾ ਕਿ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੇ ਯਤਨਾਂ ਸਦਕਾ ਪਿੰਡ ਵਿੱਚ ਸ਼ਾਨਦਾਰ ਗਰਾਊਂਂਡ ਬਣਾਉਣ ਲਈ 175000 ਦੀ ਗ੍ਰਾਂਟ ਪ੍ਰਾਪਤ ਹੋ ਚੁੱਕੀ ਹੈ ਅਤੇ ਜਲਦ ਹੀ ਸ਼ਾਨਦਾਰ ਗਰਾਊਂਡ ਬਣ ਜਾਵੇਗੀ।
ਉਨ੍ਹਾਂ ਨੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਤਰਫੋਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦਾ ਧੰਨਵਾਦ ਕੀਤਾ। ਕਲੱਸਟਰ ਇੰਚਾਰਜ ਰਾਮ ਸਿੰਘ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਉਂਦਿਆਂ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸੰਬੰਧੀ ਚਾਨਣਾ ਪਾਇਆ।ਇਸ ਮੌਕੇ ਮਾਸਟਰ ਗੁਰਚਰਨ ਸਿੰਘ, ਬਲਾਕ ਪ੍ਰਧਾਨ ਦਿਲਪ੍ਰੀਤ ਸਿੰਘ, ਆਪ ਆਗੂ ਰਣਜੀਤ ਸਿੰਘ ਰਾਣਾ, ਸੁੱਚਾ ਸਿੰਘ ਜੋਸਨ,ਸਾਬਕਾ ਸਰਪੰਚ ਸੁੱਚਾ ਸਿੰਘ, ਜਸਵੰਤ ਸਿੰਘ, ਹੈੱਡ ਟੀਚਰ ਮਨੋਜ਼ ਟਿੱਬਾ, ਹੈੱਡ ਟੀਚਰ ਬਲਜੀਤ ਕੌਰ, ਅੰਤਰਰਾਸ਼ਟਰੀ ਕਮੈਂਟਰ ਮਿੱਠਾ ਥਰੀਏਵਾਲ,ਰਾਣਾ ਯੂ ਕੇ, ਰੂਬੀ ਚਤਰੱਥ,ਕੋਚ ਗੁਰਪ੍ਰੀਤ ਸਿੰਘ ਅਤੇ ਪਰਮਿੰਦਰ ਸਿੰਘ ਟੋਡਰਵਾਲ, ਗੁਰਪ੍ਰੀਤ ਸਿੰਘ ਟਿੱਬਾ, ਜਗਮੋਹਨ ਸਿੰਘ, ਮਨਜਿੰਦਰ ਸਿੰਘ ਦੰਦੂਪੁਰ, ਸੈਕਟਰੀ ਰਸ਼ਪਾਲ ਸਿੰਘ, ਸਾਇੰਸ ਅਧਿਆਪਕ ਜਸਪ੍ਰੀਤ ਸਿੰਘ, ਮਲਕੀਤ ਸਿੰਘ,ਮਨੀ ਚਤਰੱਥ ਆਦਿ ਹਾਜ਼ਰ ਸਨ।