ਸੀਨੀਅਰ ਸਿਟੀਜਨ ਕੌਂਸਲ ਰੂਪਨਗਰ ਨੇ ਵਾਤਾਵਰਨ ਸੰਭਾਲ ਦਾ ਦਿੱਤਾ ਹੋਕਾ, ਜੁਲਾਈ ਮਹੀਨੇ ਵੱਧ ਤੋਂ ਵੱਧ ਰੁੱਖ ਲਗਾਏ ਜਾਣਗੇ
ਮਨਪ੍ਰੀਤ ਸਿੰਘ /ਬਾਬੂਸ਼ਾਹੀ ਬਿਊਰੋ
ਰੂਪਨਗਰ -3 ਜੂਨ
ਸੀਨੀਅਰ ਸਿਟੀਜ਼ਨਜ਼ ਕੌਂਸਲ, ਰੂਪਨਗਰ ਦੀ ਮਹੀਨਾਵਾਰ ਮੀਟਿੰਗ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਸੈਮੀਨਾਰ ਹਾਲ ਵਿੱਚ ਕੌਂਸਲ ਪ੍ਰਧਾਨ ਸ੍ਰੀ ਸੁਰਿੰਦਰ ਸਿੰਘ ਤੋਗੜ ਦੀ ਪ੍ਰਧਾਨਗੀ ਹੇਠ ਹੋਈ। ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਸ਼ਬਦ ਗਾਇਨ ਨਾਲ ਕੀਤੀ ਗਈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਸ੍ਰੀ ਉੱਧਮ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸੀਨੀਅਰ ਸਿਟੀਜ਼ਨਜ਼ ਐਕਟ-2007 ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਬਜ਼ੁਰਗਾਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਕੌਂਸਲ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ₹5100 ਦੀ ਮਾਲੀ ਸਹਾਇਤਾ ਵੀ ਭੇਟ ਕੀਤੀ। ਕੌਂਸਲ ਪ੍ਰਧਾਨ ਅਤੇ ਸੀਨੀਅਰ ਵਾਈਸ ਪ੍ਰਧਾਨ ਪਰਮਿੰਦਰ ਬੀਰ ਸਿੰਘ ਚੀਮਾ ਨੇ ਮੁੱਖ ਮਹਿਮਾਨ ਜ਼ੀ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ I
ਕੌਂਸਲ ਪ੍ਰਧਾਨ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਸੰਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਧ ਤੋਂ ਵੱਧ ਮੈਂਬਰ ਜੋੜਨ ਦੀ ਅਪੀਲ ਕੀਤੀ। ਉਨ੍ਹਾਂ ਜੁਲਾਈ ਮਹੀਨੇ ਦੌਰਾਨ ਵਾਤਾਵਰਣ ਦੀ ਸੰਭਾਲ ਲਈ ਸ਼ਾਮਲਾਤ ਜ਼ਮੀਨਾਂ, ਸਕੂਲਾਂ, ਹਸਪਤਾਲਾਂ ਅਤੇ ਹੋਰ ਸੁਰੱਖਿਅਤ ਥਾਵਾਂ ’ਤੇ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੱਦਾ ਦਿੱਤਾ। ਇਸ ਸੇਵਾ ਕਾਰਜ ਵਿੱਚ ਯੋਗਦਾਨ ਪਾਉਣ ਦੇ ਇੱਛੁਕ ਸਾਥੀ ਮੋਬਾਈਲ ਨੰਬਰ 98140-78715 ਜਾਂ 87259-97334 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਲੋੜਵੰਦ ਬਜ਼ੁਰਗਾਂ ਦੀ ਸਹਾਇਤਾ ਲਈ ਕੌਂਸਲ ਵੱਲੋਂ ਵੈਲਫੇਅਰ ਫੰਡ ਸਥਾਪਿਤ ਕਰਨ ਦਾ ਸੁਝਾਅ ਵੀ ਰੱਖਿਆ।
ਇਸ ਮੌਕੇ ਸਾਬਕਾ ਪ੍ਰਧਾਨ ਇੰਜ : ਕਰਨੈਲ ਸਿੰਘ, ਅਵਤਾਰ ਸਿੰਘ ਲੌਂਗੀਆ,ਰਾਜ ਕੁਮਾਰ ਸਿੱਕਾ, ਮੈਡਮ ਕੌਸ਼ਲਿਆ, ਇੰਸ: ਕੇਹਰ ਸਿੰਘ, ਸੁਰਿੰਦਰ ਸਿੰਘ ਸੈਣੀ, ਜਗਨੰਦਨ ਸਿੰਘ ਰੀਹਲ, ਜਗਦੀਸ਼ ਲਾਲ ਅਤੇ ਕੌਂਸਲ ਪੈਟਰਨ ਸੁਰਜਨ ਸਿੰਘ ਨੇ ਆਪਣੇ ਵਿਚਾਰ ਅਤੇ ਰਚਨਾਵਾਂ ਸਾਂਝੀਆਂ ਕੀਤੀਆਂ। ਅਪ੍ਰੈਲ ਅਤੇ ਮਈ ਮਹੀਨੇ ਦੌਰਾਨ ਜਨਮ ਦਿਨ ਅਤੇ ਵਿਆਹ ਵਰ੍ਹੇਗੰਢ ਮਨਾਉਣ ਵਾਲੇ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਅੰਤ ਵਿੱਚ ਸ੍ਰੀ ਸੁਰਿੰਦਰ ਸਿੰਘ ਤੋਗੜ ਨੇ ਮੁੱਖ ਮਹਿਮਾਨ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕੌਂਸਲ ਦੇ ਸਾਰੇ ਕਾਰਜਕਾਰਣੀ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਮੀਟਿੰਗ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ I ਮੰਚ ਸੰਚਾਲਨ ਲੈਕਚਰਾਰ ਸੁਰਜਨ ਸਿੰਘ ਨੇ ਬਾਖੂਬੀ ਨਿਭਾਇਆ।
- Download Babushahi App
-
-