ਸੀਨੀਅਰ ਸੈਂਟਰ ਸਰੀ ਵਿਚ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ
ਹਰਦਮ ਮਾਨ
ਸਰੀ, 2 ਦਸੰਬਰ 2025-ਇੰਡੋ-ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਵੱਲੋਂ ਮਾਸਿਕ ਕਵੀ ਦਰਬਾਰ ਬੀਤੇ ਐਤਵਾਰ ਸੈਂਟਰ ਦੇ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਦਿਵਸ ਨੂੰ ਸਮਰਪਿਤ ਇਸ ਕਵੀ ਦਰਬਾਰ ਵਿਚ ਕਵੀਆਂ ਨੇ ਗੁਰੂ ਸਾਹਿਬ ਦੀ ਸ਼ਹਾਦਤ ਅਤੇ ਉਪਦੇਸ਼ਾਂ ਨਾਲ ਸੰਬੰਧਿਤ ਕਵਿਤਾਵਾਂ ਤੇ ਰਚਨਾਵਾਂ ਪੇਸ਼ ਕੀਤੀਆਂ।
ਕਵੀ ਦਰਬਾਰ ਵਿੱਚ ਹਾਜ਼ਰੀ ਭਰਨ ਵਾਲਿਆਂ ਵਿੱਚ ਗੁਰਚਰਨ ਸਿੰਘ ਬਰਾੜ, ਪ੍ਰਿੰਸੀਪਲ ਮੇਜਰ ਸਿੰਘ ਜੱਸੀ, ਗੁਰਦਿਆਲ ਸਿੰਘ ਜੌਹਲ, ਮਲੂਕ ਚੰਦ ਕਲੇਰ, ਇੰਦਰਜੀਤ ਸਿੰਘ ਧਾਮੀ, ਪ੍ਰੋ. ਸ਼ਮੀਰ ਸਿੰਘ, ਸੁਰਜੀਤ ਸਿੰਘ ਗਿੱਲ, ਚਮਕੌਰ ਸਿੰਘ ਸੇਖੋਂ, ਨਿਰੰਜਨ ਸਿੰਘ ਲੇਹਲ, ਸੁਖਪ੍ਰੀਤ ਸਿੰਘ, ਦਰਸ਼ਨ ਸਿੰਘ ਅਟਵਾਲ, ਅਮਰੀਕ ਸਿੰਘ ਲੇਹਲ, ਦਵਿੰਦਰ ਕੌਰ ਜੌਹਲ, ਅਵਤਾਰ ਸਿੰਘ ਬਰਾੜ, ਤਜਿੰਦਰ ਕੌਰ ਬੈਂਸ, ਭਗਵੰਤ ਕੌਰ, ਅਮਰਜੀਤ ਕੌਰ, ਮਨਜੀਤ ਸਿੰਘ ਮੱਲਾ, ਹਰਚੰਦ ਸਿੰਘ ਗਿੱਲ, ਜਸਵੀਰ ਭਲੂਰੀਆ, ਜਗਰੂਪ ਸਿੰਘ ਖੇੜਾ, ਗੁਰਦਰਸ਼ਨ ਸਿੰਘ ਤਤਲਾ, ਰਜਿੰਦਰ ਸਿੰਘ ਬੈਂਸ, ਜਗਜੀਤ ਸਿੰਘ ਸੇਖੋਂ ਆਦਿ ਕਵੀ ਸ਼ਾਮਲ ਸਨ। ਸਾਰੇ ਕਵੀਆਂ ਨੇ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ, ਮਨੁੱਖੀ ਅਧਿਕਾਰਾਂ ਅਤੇ ਸਿੱਖ ਸਿਧਾਂਤਾਂ ਨੂੰ ਦਰਸਾਉਂਦੀਆਂ ਰਚਨਾਵਾਂ ਰਾਹੀਂ ਪ੍ਰੇਰਕ ਸੰਦੇਸ਼ ਪੇਸ਼ ਕੀਤੇ।
ਸਟੇਜ ਸਕੱਤਰ ਦੀ ਜ਼ਿੰਮੇਵਾਰੀ ਹਰਚੰਦ ਸਿੰਘ ਗਿੱਲ ਨੇ ਸੁਚਾਰੂ ਢੰਗ ਨਾਲ ਨਿਭਾਈ। ਕਵੀ ਦਰਬਾਰ ਦੌਰਾਨ ਅਕਤੂਬਰ 2025 ਨੂੰ ਮਨਾਏ ਗਏ ‘ਸੀਨੀਅਰਜ਼ ਡੇ’ ਸਮਾਰੋਹ ਵਿਚ ਸਨਮਾਨ ਤੋਂ ਵਾਂਝੇ ਰਹਿ ਗਏ ਮਹਿੰਦਰ ਸਿੰਘ ਜਵੰਦਾ ਨੂੰ ਇਸ ਮੌਕੇ ’ਤੇ ਵਿਸ਼ੇਸ਼ ਤੌਰ ’ਤੇ ਬਲਬੀਰ ਸਿੰਘ ਅਟਵਾਲ ਨੇ ਸਨਮਾਨਿਤ ਕੀਤਾ। ਅੰਤ ਵਿੱਚ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਸੰਸਾਰ ਵਿੱਚ ਇਕ ਅਦੁੱਤੀ ਮਿਸਾਲ ਹੈ। ਉਨ੍ਹਾਂ ਨੇ ਗੁਰੂ ਸਾਹਿਬ ਦੀ ਪਵਿੱਤਰ ਸ਼ਹੀਦੀ ਨੂੰ ਭਾਵੁਕ ਸ਼ਰਧਾਂਜਲੀ ਭੇਟ ਕੀਤੀ।