ਸੁਖਬੀਰ ਬਾਦਲ ਦੇ ਪ੍ਰਧਾਨ ਰਹਿੰਦਿਆਂ ਸਮਝੌਤਾ ਅਸੰਭਵ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਸੱਤਾ ਨਹੀਂ, ਸਿਧਾਂਤਾਂ ਦੇ ਆਧਾਰ 'ਤੇ ਹੋਣੀ ਚਾਹੀਦੀ ਹੈ ਪੰਥਕ ਏਕਤਾ
Babushahi Network
ਅੰਮ੍ਰਿਤਸਰ, 5 ਫਰਵਰੀ 2026: ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਬਿਕਰਮ ਮਜੀਠੀਆ ਵੱਲੋਂ ਅਕਾਲੀ ਦਲ ਨੂੰ ਇਕੱਠਾ ਕਰਨ ਦੇ ਯਤਨਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਅਸਲ ਏਕਤਾ ਲਈ ਲੀਡਰਸ਼ਿਪ ਵਿੱਚ ਤਬਦੀਲੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ, ਉਦੋਂ ਤੱਕ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਹੋਣਾ ਮੁਸ਼ਕਲ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਜ਼ੋਰ ਦਿੱਤਾ ਕਿ ਸਮਝੌਤੇ ਕਦੇ ਵੀ ਸੱਤਾ ਹਾਸਲ ਕਰਨ ਦੇ ਲਾਲਚ ਵਿੱਚ ਨਹੀਂ ਹੋਣੇ ਚਾਹੀਦੇ, ਬਲਕਿ ਇਹ ਪੰਥਕ ਸਿਧਾਂਤਾਂ ਅਤੇ ਅਸੂਲਾਂ 'ਤੇ ਆਧਾਰਿਤ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਮਜੀਠੀਆ ਦੀ 'ਜੋੜਨ ਵਾਲੀ' ਸੋਚ ਦੀ ਸ਼ਲਾਘਾ ਕੀਤੀ ਪਰ ਅਕਾਲੀ ਦਲ ਦੇ ਮੌਜੂਦਾ ਸੰਕਟ ਦੇ ਹੱਲ ਲਈ ਸਿਧਾਂਤਕ ਸਪੱਸ਼ਟਤਾ ਨੂੰ ਜ਼ਰੂਰੀ ਦੱਸਿਆ।