ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ਨੂੰ ਦਿੱਤੀ ਚਿਤਾਵਨੀ
'ਗੁਰੂ ਘਰ ਦਾ ਨਿਰਾਦਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ'
ਚੰਡੀਗੜ੍ਹ, 17 ਜਨਵਰੀ 2026: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੰਗਾ ਵਿਖੇ ਸਥਿਤ ਇਤਿਹਾਸਕ ਅਸਥਾਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ (ਰਸੋਖਾਨਾ) ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਮੌਜੂਦਾ ਸਰਕਾਰ ਦੀਆਂ ਕਾਰਵਾਈਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ।
ਸੁਖਬੀਰ ਬਾਦਲ ਨੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਸ ਘਟਨਾ ਦੀ ਵਿਸਤ੍ਰਿਤ ਜਾਣਕਾਰੀ ਲਈ, ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਵੱਲੋਂ ਇਸ ਪਵਿੱਤਰ ਅਸਥਾਨ 'ਤੇ ਕਥਿਤ ਤੌਰ 'ਤੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਸਨ।
ਉਨ੍ਹਾਂ ਕਿਹਾ ਕਿ ਸਾਰੀ ਘਟਨਾ ਬਾਰੇ ਜਾਣ ਕੇ ਮਨ ਨੂੰ ਬਹੁਤ ਦੁੱਖ ਪਹੁੰਚਿਆ ਹੈ। ਉਨ੍ਹਾਂ ਭਗਵੰਤ ਮਾਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਿਆਸਤ ਦੇ ਚੱਕਰ ਵਿੱਚ ਮੁੱਖ ਮੰਤਰੀ ਇਹ ਭੁੱਲ ਗਏ ਹਨ ਕਿ ਉਹ ਸੰਗਤ ਦੀਆਂ ਭਾਵਨਾਵਾਂ ਨੂੰ ਕਿੰਨੀ ਡੂੰਘੀ ਸੱਟ ਮਾਰ ਰਹੇ ਹਨ।
ਬਾਦਲ ਨੇ ਕਮੇਟੀ ਮੈਂਬਰਾਂ ਅਤੇ ਮੌਜੂਦ ਸੰਗਤ ਨੂੰ ਭਰੋਸਾ ਦਿਵਾਇਆ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ।
ਸੁਖਬੀਰ ਸਿੰਘ ਬਾਦਲ ਨੇ ਸਖ਼ਤ ਲਹਿਜੇ ਵਿੱਚ ਭਗਵੰਤ ਮਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ: "ਜੇਕਰ ਸਿਆਸੀ ਬਦਲਾਖ਼ੋਰੀ ਤਹਿਤ ਕੋਈ ਵੀ ਕਾਰਵਾਈ ਕਰਨੀ ਹੈ ਤਾਂ ਉਹ ਸਿੱਧੀ ਮੇਰੇ 'ਤੇ ਕਰਨ। ਗੁਰੂ ਸਾਹਿਬ ਦਾ ਨਿਰਾਦਰ ਅਤੇ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।"
Click to Follow Babushahi Facebook page →