ਸੁਖਬੀਰ ਬਾਦਲ ਹੋਏ 63 ਵਰ੍ਹਿਆਂ ਦੇ, ਲੀਡਰਾਂ ਤੋਂ ਮਿਲ ਰਹੀਆਂ ਵਧਾਈਆਂ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 9 ਜੁਲਾਈ, 2025: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 63 ਵਰ੍ਹਿਆਂ ਦੇ ਹੋ ਗਏ ਹਨ। ਉਹਨਾਂ ਦਾ ਜਨਮ 9 ਜੁਲਾਈ 1962 ਨੂੰ ਹੋਇਆ ਸੀ।
ਇਸ ਦੌਰਾਨ ਵੱਖ-ਵੱਖ ਆਗੂਆਂ ਵੱਲੋਂ ਸੁਖਬੀਰ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸੋਸ਼ਲ ਮੀਡੀਆ ਵਿੰਗ ਦੇ ਮੁਖੀ ਨਛੱਤਰ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਸਮੇਤ ਅਨੇਕਾਂ ਆਗੂਆਂ ਨੇ ਸੋਸ਼ਲ ਮੀਡੀਆ ’ਤੇ ਪੋਸਟਾਂ ਪਾ ਕੇ ਵਧਾਈਆਂ ਦਿੱਤੀਆਂ ਹਨ।