ਸੋਹਾਣਾ (ਮੋਹਾਲੀ) ਦੇ ਨੇੜੇ ਇੱਕ ਬਹੁ-ਮੰਜ਼ਿਲਾਂ ਇਮਾਰਤ ਹਾਦਸਾ: ਦੋਸ਼ੀਆਂ ‘ਤੇ ਕਾਰਵਾਈ ਕਰਾਂਗੇ - CM ਮਾਨ
ਚੰਡੀਗੜ੍ਹ, 21 ਦਸੰਬਰ 2024: ਮੋਹਾਲੀ ਦੇ ਪਿੰਡ ਸੋਹਾਣਾ ’ਚ ਇੱਕ ਬਹੁ-ਮੰਜ਼ਲਾ ਇਮਾਰਤ ਢਹਿ-ਢੇਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਬਹੁ-ਮੰਜ਼ਲਾ ਇਮਾਰਤ ਦੇ ਮਲਬੇ ਹੇਠ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਇਸ ਹਾਦਸੇ ਬਾਰੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਐਕਸ 'ਤੇ ਪੋਸਟ ਪਾਉਂਦਿਆਂ ਕਿਹਾ ਕਿ, "ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ‘ਚ ਸੋਹਾਣਾ ਦੇ ਨੇੜੇ ਇੱਕ ਬਹੁ-ਮੰਜ਼ਿਲਾਂ ਇਮਾਰਤ ਹਾਦਸਾਗ੍ਰਸਤ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ। ਪੂਰਾ ਪ੍ਰਸ਼ਾਸਨ ਤੇ ਹੋਰ ਬਚਾਅ ਕਾਰਜ ਵਾਲੀਆਂ ਟੀਮਾਂ ਮੌਕੇ ‘ਤੇ ਤੈਨਾਤ ਨੇ। ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ‘ਚ ਹਾਂ। ਅਰਦਾਸ ਕਰਦੇ ਹਾਂ ਕੋਈ ਜਾਨੀ ਨੁਕਸਾਨ ਨਾ ਹੋਇਆ ਹੋਵੇ, ਦੋਸ਼ੀਆਂ ‘ਤੇ ਕਾਰਵਾਈ ਵੀ ਕਰਾਂਗੇ। ਲੋਕਾਂ ਨੂੰ ਅਪੀਲ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ।"