ਹਰਦੀਪ ਸਿੰਘ ਮਿਸਲ ਸਤਲੁਜ ਦੇ ਸਪੋਕਸਪਰਸਨ ਨਿਯੁਕਤ: ਅਜੇਪਾਲ ਸਿੰਘ ਬਰਾੜ
ਮੋਹਾਲੀ 7 ਅਪ੍ਰੈਲ,2026 ਪੰਜਾਬ ਦੇ ਹਿੱਤਾਂ ‘ਤੇ ਕੇਂਦਰਿਤ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਧਾਰਾ” ਖੜੀ ਕਰਨ ਲਈ ਵਚਨਬੱਧ ਰਾਜਨੀਤਿਕ ਜਥੇਬੰਦੀ ਮਿਸਲ ਸਤਲੁਜ ਵਿੱਚ ਅੱਜ ਖਰੜ ਦੇ ਸਮਾਜ ਸੇਵੀ ਸ਼ਖ਼ਸੀਅਤ ਸਰਦਾਰ ਹਰਦੀਪ ਸਿੰਘ ਨੇ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਵਿੱਚ ਸ਼ਾਮਿਲ ਹੋ ਕੇ ਆਪਣੀ ਸੇਵਾਵਾਂ ਦੇਣ ਦਾ ਫੈਸਲਾ ਕੀਤਾ।
ਇਸ ਮੌਕੇ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਸਰਦਾਰ ਹਰਦੀਪ ਸਿੰਘ ਦੀਆਂ ਸਮਾਜਿਕ ਸਰਗਰਮੀਆਂ, ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅਤੇ ਸੁਚੱਜੀ ਬੋਲਚਾਲ ਦੀ ਯੋਗਤਾ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਮਿਸਲ ਸਤਲੁਜ ਦਾ ਸਪੋਕਸਪਰਸਨ ਨਿਯੁਕਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਸਰਦਾਰ ਹਰਦੀਪ ਸਿੰਘ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ,ਲਗਨ, ਦੂਰਦਰਸ਼ਤਾ ਅਤੇ ਸਮਰਪਣ ਭਾਵਨਾ ਨਾਲ ਨਿਭਾਉਂਦੇ ਹੋਏ ਮਿਸਲ ਸਤਲੁਜ ਜਥੇਬੰਦੀ ਦੀ ਆਵਾਜ਼ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਣਗੇ ।
ਸਰਦਾਰ ਬਰਾੜ ਨੇ ਕਿਹਾ ਕਿ ਮਿਸਲ ਸਤਲੁਜ ਪੰਜਾਬ ਦੇ ਹਿੱਤਾਂ ਦੀ ਰੱਖਿਆ, ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਅਤੇ ਔਰਤਾਂ ਨੂੰ ਸਮਾਜਿਕ ਨਿਆਂ ਦੇ ਮਸਲਿਆਂ ਨੂੰ ਉਭਾਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਨਵੀਆਂ ਯੋਗ ਸ਼ਖ਼ਸੀਅਤਾਂ ਦਾ ਜਥੇਬੰਦੀ ਨਾਲ ਜੁੜਨਾ ਇਸ ਮਿਸ਼ਨ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦਾ ਹੈ।
ਇਸ ਮੌਕੇ ਸਰਦਾਰ ਹਰਦੀਪ ਸਿੰਘ ਨੇ ਜਥੇਬੰਦੀ ਦੇ ਅਗਵਾਈ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿਵਾਇਆ ਕਿ ਉਹ ਸਪੋਕਸਪਰਸਨ ਵਜੋਂ ਮਿਸਲ ਸਤਲੁਜ ਦੀ ਵਿਚਾਰਧਾਰਾ ਅਤੇ ਪੰਜਾਬ-ਹਿਤੈਸ਼ੀ ਅਜੰਡੇ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉੱਪਰ ਲਿਆਉਣ ਲਈ ਹਮੇਸ਼ਾ ਹਰ ਸੰਭਵ ਯਤਨ ਕਰਨਗੇ।
Click to Follow Babushahi Facebook page →