← ਪਿਛੇ ਪਰਤੋ
ਹਰੀਕੇ ਪੱਤਣ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਫ਼ਾਈਰਿੰਗ ਬਲਜੀਤ ਸਿੰਘ ਤਰਨ ਤਾਰਨ : ਤਰਨਤਾਰਨ ਕਸਬਾ ਹਰੀਕੇ ਪੱਤਣ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਫ਼ਾਈਰਿੰਗ ਦੌਰਾਨ ਪੁਲਿਸ ਨੇ ਦੋਨਾਂ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਇਹ ਬਦਮਾਸ਼ ਕਸਬਾ ਹਰੀਕੇ ਦੇ ਨਾਮੀ ਆੜਤੀਏ ਰਾਮ ਗੋਪਾਲ ਦਾ ਕਤਲ ਕਰਕੇ ਭੱਜ ਰਹੇ ਸਨ । ਪੁਲਿਸ ਵੱਲੋਂ ਬਦਮਾਸ਼ਾਂ ਨੂੰ ਰੋਕਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਪਰ ਬਦਮਾਸ਼ਾਂ ਵੱਲੋਂ ਪੁਲਿਸ ਉੱਪਰ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ ਜਿਸ ਤੋਂ ਬਾਅਦ ਪੁਲਿਸ ਵੱਲੋਂ ਜਵਾਬੀ ਕਾਰਵਾਈ ਚ ਇੱਕ ਬਦਮਾਸ਼ ਦੇ ਪੈਰ ਵਿੱਚ ਗੋਲੀ ਮਾਰੀ ਅਤੇ ਦੂਜੇ ਨੂੰ ਉੱਥੇ ਹੀ ਕਾਬੂ ਕਰ ਲਿਆ ਹੈ । ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਰਾਮ ਗੋਪਾਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਤਰਨ ਤਾਰਨ ਵਿਖੇ ਭੇਜ ਦਿੱਤਾ ਗਿਆ ਹੈ।
Total Responses : 855