ਹਰ ਮਰੀਜ਼ ਤੱਕ ਬਿਹਤਰ ਇਲਾਜ ਪਹੁੰਚਾਉਣਾ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ
– ਆਮ ਆਦਮੀ ਕਲੀਨਿਕ, ਕਾਠਗੜ੍ਹ ਲਈ ਡਾ. ਅਜੇ ਸ਼ਰਮਾ ਮੈਡੀਕਲ ਅਫਸਰ ਵਜੋਂ ਇੰਪੈਨਲ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 22 ਜੂਨ 2026:
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਉੱਚ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਦੇ ਮਿਸ਼ਨ ਨੂੰ ਹੋਰ ਮਜ਼ਬੂਤੀ ਦਿੰਦਿਆਂ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਆਮ ਆਦਮੀ ਕਲੀਨਿਕ, ਕਾਠਗੜ੍ਹ ਲਈ ਡਾ. ਅਜੇ ਸ਼ਰਮਾ ਨੂੰ ਮੈਡੀਕਲ ਅਫਸਰ ਵਜੋਂ ਇੰਪੈਨਲ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਡਾ. ਅਜੇ ਸ਼ਰਮਾ ਨੂੰ ਇੰਪੈਨਲਮੈਂਟ ਪੱਤਰ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਿਹਤ ਨੀਤੀਆਂ ਸਦਕਾ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਮਰੀਜ਼ਾਂ ਨੂੰ ਮੁਫ਼ਤ ਡਾਕਟਰੀ ਸਲਾਹ, ਦਵਾਈਆਂ ਅਤੇ ਲੈਬ ਜਾਂਚਾਂ ਦੀਆਂ ਸੁਵਿਧਾਵਾਂ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਪਾਰਦਰਸ਼ੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਲਈ ਸਾਰੇ ਸਿਹਤ ਸੰਸਥਾਨਾਂ ਵਿੱਚ ਮਰੀਜ਼-ਕੇਂਦਰਿਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਡਾ. ਗੁਰਿੰਦਰਜੀਤ ਸਿੰਘ ਨੇ ਨਵ-ਇੰਪੈਨਲ ਮੈਡੀਕਲ ਅਫਸਰ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਸਮਰਪਣ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਮਰੀਜ਼ ਨਾਲ ਹਮਦਰਦੀ ਭਰਿਆ ਵਿਵਹਾਰ ਅਤੇ ਗੁਣਵੱਤਾ ਵਾਲਾ ਇਲਾਜ ਸਿਹਤ ਵਿਭਾਗ ਦੀ ਪਹਿਲੀ ਤਰਜੀਹ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ, ਜੋ ਕਿ ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਦਾ ਸਪੱਸ਼ਟ ਪ੍ਰਮਾਣ ਹੈ। ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਰਹੇ ਹਨ।
ਸਿਵਲ ਸਰਜਨ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਆਮ ਆਦਮੀ ਕਲੀਨਿਕਾਂ ਵਿੱਚ ਉਪਲਬਧ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸਿਹਤ ਸਬੰਧੀ ਕਿਸੇ ਵੀ ਸਮੱਸਿਆ ਲਈ ਸਰਕਾਰੀ ਸਿਹਤ ਸੰਸਥਾਵਾਂ ਨਾਲ ਸੰਪਰਕ ਕਰਨ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।
- Download Babushahi App
-
-