ਹਲਕੇ ਦੀਆਂ 5 ਸੜਕਾਂ ਦੇ ਬਣਾਉਣ ਦਾ ਵਿਧਾਇਕ ਕੁਲਵੰਤ ਸਿੰਘ ਨੇ ਰੱਖਿਆ ਨੀਂਹ ਪੱਥਰ
ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਦੀ ਰਫਤਾਰ ਹੋ ਰਹੀ ਹੈ ਲਗਾਤਾਰ ਤੇਜ਼ :ਕੁਲਵੰਤ ਸਿੰਘ
ਮੋਹਾਲੀ, 22 ਜਨਵਰੀ,2026 ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਵਿਕਾਸ ਕਾਰਜਾਂ ਦੀ ਰਫਤਾਰ ਇਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਵੀ ਬਰਕਰਾਰ ਰਹੇਗੀ ਹਲਕੇ ਵਿੱਚ 60 ਪਿੰਡ ਹਨ, ਅਤੇ ਇਹਨਾਂ ਵਿੱਚੋਂ ਲਗਭਗ 30 ਸੜਕਾਂ ਦੇ ਬਣਨ ਦਾ ਕੰਮ ਸ਼ੁਰੂ ਹੋ ਚੁੱਕਾ ਅਤੇ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ ਪੈਂਦੀਆਂ 5 ਸੜਕਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਹ ਗੱਲ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡ ਬਲਿਆਲੀ ਦੀ ਫਿਰਨੀ, ਬੱਲੋ ਮਾਜਰੇ ਦੀ ਫਿਰਨੀ- ਜੋ ਕਿ ਮੇਨ ਸੜਕ ਤੋਂ ਪਹੁੰਚ ਮਾਰਗ ਵੀ ਬਣ ਰਹੀ ਅਤੇ ਮੇਨ ਰੋਡ ਤੋਂ ਨਾਲ ਹੀ ਮੇਨ ਰੋਡ ਤੋਂ ਗੁਰਦੁਆਰਾ ਸਾਹਿਬ ਵਾਲੇ ਪਾਸੇ, ਖਰੜ ਚੰਡੀਗੜ੍ਹ ਰੋਡ ਤੇ ਪੈਂਦੇ ਪਿੰਡ ਰਾਏਪੁਰ ਅਤੇ ਪਿੰਡ ਤੜੌਲੀ ਜਿਹੜੀ ਅੱਜ ਬਣ ਰਹੀ ਇਹ ਕੰਮ ਕਰੀਬ ਸਵਾ ਕਰੋੜ ਰੁਪਏ ਦੀ ਲਾਗਤ ਦੇ ਨਾਲ ਪੂਰੇ ਹੋਣਗੇ , ਅਤੇ ਇਹ ਸਭ ਕੰਮ ਛੇ ਮਹੀਨਿਆਂ ਦੀ ਸਮਾਂਬੱਧ ਸਮੇਂ ਦੇ ਵਿੱਚ ਪੂਰੇ ਹੋ ਜਾਣਗੇ,
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਲੋਕ ਮਸਲਿਆਂ ਦਾ ਸਥਾਈ ਹੱਲ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਬਲੌਂਗੀ ਦੇ ਵਿੱਚ ਜੋ ਸੜਕ ਪਿਛਲੇ ਲਗਭਗ 20 ਵਰ੍ਹਿਆਂ ਤੋਂ ਵੀ ਵੱਧ ਸਮੇਂ ਤੋਂ ਨਹੀਂ ਬਣ ਸਕੀ ਸੀ ਉਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਉਂਦੇ ਸਾਰ ਹੀ ਬਣਵਾ ਦਿੱਤਾ , ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅੱਜ ਤੋਂ ਹੀ ਪੰਜਾਬ ਦੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ 10 ਲੱਖ ਰੁਪਏ ਦੀ ਬੀਮਾ ਯੋਜਨਾ ਸਕੀਮ ਸ਼ੁਰੂ ਹੋਣ ਜਾ ਰਹੀ ਹੈ। ਇਸ ਸਕੀਮ ਨਾਲ ਸੰਬੰਧਿਤ ਸਭਨਾਂ ਦੇ ਕਾਰਡ ਮੁਫਤ ਬਣਨਗੇ ਅਤੇ 10 ਲੱਖ ਤੱਕ ਦਾ ਇਲਾਜ ਮੁਫਤ ਹੋਵੇਗਾ। ਉਹਨਾਂ ਕਿਹਾ ਕਿ ਅਪ੍ਰੈਲ ਦੇ ਮਹੀਨੇ ਤੋਂ ਹੀ ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ 1100 ਪ੍ਰਤੀ ਮਹੀਨਾ ਆਉਣੇ ਸ਼ੁਰੂ ਹੋ ਜਾਣਗੇ, ਉਹਨਾਂ ਕਿਹਾ ਕਿ ਬਲੌਂਗੀ ਦੇ ਵਿੱਚ ਟਰੈਫਿਕ ਦੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਇਸ ਦੇ ਨਾਲ ਹੀ ਇੱਕ ਹੋਰ ਪੁਲ ਜਲਦੀ ਹੀ ਬਣਾ ਦਿੱਤਾ ਜਾਵੇਗਾ ਤਾਂ ਕਿ ਰਾਹਗੀਰਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਤੇ ਰਣਜੀਤ ਸਿੰਘ ਐਕਸੀਅਨ ਪੀ.ਡਬਲਿਊ.ਡੀ., ਭਰਤ ਐਸ.ਡੀ.ਓ. ਪੀ.ਡਬਲਿਊ.ਡੀ., ਕੁਲਦੀਪ ਸਿੰਘ ਸਮਾਣਾ, ਕੁਲਬੀਰ ਸਿੰਘ ਬਲਿਆਲੀ ਸਰਪੰਚ, ਗੁਰਪ੍ਰੀਤ ਸਿੰਘ ਚਾਹਲ, ਮਲਕੀਤ ਸਿੰਘ ਬਲਾਕ ਪ੍ਰਧਾਨ, ਗੁਰਜਿੰਦਰ ਸਿੰਘ ਸਰਪੰਚ ਬੱਲੋ ਮਾਜਰਾ, ਬਲਜੀਤ ਸਿੰਘ ਵਿੱਕੀ ਬਲਾਕ ਪ੍ਰਧਾਨ, ਸਤਨਾਮ ਸਿੰਘ ਸਰਪੰਚ ਬਲੌਗੀ, ਮੱਖਣ ਸਿੰਘ ਸਰਪੰਚ ਬਲੌਂਗੀ, ਰੀਟਾ ਬਲੌਂਗੀ, ਮਗਨ ਲਾਲ, ਮਮਤਾ ਜੈਨ,ਰਣਜੀਤ ਸੈਣੀ, ਗਿਰੀ ਨਾਥ ਝਾਅ, ਰਜਿੰਦਰ ਸਿੰਘ ਰਾਜੂ ਸਰਪੰਚ ਬੜਮਾਜਰਾ, ਗੁਰਨਾਮ ਸਿੰਘ ਸਰਪੰਚ ਬੜਮਾਜਰਾ ਕਲੌਨੀ, ਮਨਪ੍ਰੀਤ ਸਿੰਘ ਮਨੀ, ਗੁਰਵਿੰਦਰ ਸਿੰਘ ਪਿੰਕੀ, ਗੋਗਾ ਦੇਵੀ ਪੰਚ, ਭੁਪਿੰਦਰ ਸਿੰਘ ਜੋਗੀ ਪੰਚ, ਹਰਪਾਲ ਸਿੰਘ ਸਰਪੰਚ ਤੜੌਲੀ,ਸਰਬਜੀਤ ਸਿੰਘ ਰੋਕੀ ਬਲੌਂਗੀ, ਮਨਪ੍ਰੀਤ ਸਿੰਘ ਮਨੀ ਰਾਏਪੁਰ, ਇਕਬਾਲ ਸਿੰਘ ਚਿੱਟਾ ਸਰਪੰਚ, ਆਰਤੀ ਜੁਝਾਰਨਗਰ, ਗੁਰਨਾਮ ਸਿੰਘ ਬੜਮਾਜਰਾ ਵੀ ਹਾਜ਼ਰ ਸਨ।