ਹੋਲਾ ਮੁਹੱਲਾ ਮੌਕੇ 4 ਮਾਰਚ ਤੱਕ ਪਾਬੰਦੀ ਦੇ ਹੁਕਮ ਜਾਰੀ
ਪ੍ਰਮੋਦ ਭਾਰਤੀ
ਨਵਾਂਸ਼ਹਿਰ 01 ਫ਼ਰਵਰੀ 2026- ਸ੍ਰੀ ਅਨੰਦਪੁਰ ਸਾਹਿਬ 18 ਫਰਵਰੀ,2026ਸ੍ਰੀ ਅਦਿੱਤਿਆ ਡੇਚਲਵਾਲ ਆਈ.ਏ.ਐਸ ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ The Bharatiya Nagarik Suraksha Sanhita, 2023 (46 of 2023) Chapter XI (C-Urgent cases of nuisance or apprehended danger) u/s 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਰੂਪਨਗਰ ਦੀ ਹਦੂਦ ਵਿਚ 27 ਫਰਵਰੀ ਤੋ 4 ਮਾਰਚ ਤੱਕ ਹੋਲਾ ਮੁਹੱਲਾ ਦੇ ਤਿਉਹਾਰ ਮੌਕੇ ਜਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਆਉਦੇ ਸਤਲੁਜ ਦਰਿਆ, ਨਦੀਆਂ ਅਤੇ ਨਹਿਰਾਂ ਵਿਚ ਆਮ ਲੋਕਾਂ ਦੇ ਨਹਾਉਣ ਤੇ ਪੂਰਨ ਰੂਪ ਵਿਚ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੋਲੇ ਮੁਹੱਲੇ ਦਾ ਇਤਿਹਾਸਕ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 27 ਫਰਵਰੀ ਤੋ 4 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਲੱਖਾਂ ਦੀ ਤਾਦਾਦ ਵਿਚ ਦੇਸ਼ ਵਿਦੇਸ਼ ਤੋ ਸੰਗਤਾਂ ਮੱਥਾ ਟੇਕਣ ਆਉਦੀਆਂ ਹਨ। ਪ੍ਰਸਾਸ਼ਨ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਇਸ ਮੇਲੇ ਦੌਰਾਨ ਬਹੁਤ ਜਿਆਦਾ ਲੋਕ ਸਤਲੁਜ ਦਰਿਆ ਅਤੇ ਨਹਿਰਾਂ ਵਿਚ ਨਹਾਉਣਾ ਸੁਰੂ ਕਰ ਦਿੰਦੇ ਹਨ।
ਜਿਸ ਕਾਰਨ ਮੰਦਭਾਗੀ ਘਟਨਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਸਤਲੁਜ ਦਰਿਆ ਅਤੇ ਨਹਿਰਾਂ ਵਿਚ ਨਹਾਉਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਮੈਜਿਸਟ੍ਰੇਟ ਵਲੋ ਹੋਲੇ ਮੁਹੱਲਾ ਮੌਕੇ ਆਉਣ ਵਾਲੀਆਂ ਸੰਗਤਾਂ ਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ 27 ਫਰਵਰੀ ਤੋ 4 ਮਾਰਚ ਤੱਕ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਮਾਮਲੇ ਦੀ ਤਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇੱਕ ਤਰਫਾ ਪਾਸ ਕਰਕੇ ਆਮ ਜਨਤਾ ਦੇ ਨਾਮ ਤੇ ਜਾਰੀ ਕੀਤਾ ਜਾਂਦਾ ਹੈ।