ਹੜ੍ਹ ਤੋਂ ਬਾਅਦ ਕਿਸਾਨਾਂ ਦੀ ਹਰ ਮੁਸ਼ਕਲ ਵਿੱਚ ਸਹਾਇਤਾ ਲਈ ਮਾਨ ਸਰਕਾਰ ਨੇ ਚੁੱਕੇ ਠੋਸ ਕਦਮ
ਚੰਡੀਗੜ੍ਹ, 14 ਸਤੰਬਰ 2025 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਪ੍ਰੇਸ਼ਾਨ ਹੋਏ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਅਹਿਮ ਫੈਸਲੇ ਲਏ ਹਨ। ਸਰਕਾਰ ਨੇ 16 ਸਤੰਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਦੇ ਖਰੀਦ ਸੀਜ਼ਨ ਲਈ ਸਾਰੇ ਪ੍ਰਬੰਧ ਪੂਰੇ ਕਰਨ ਦੇ ਹੁਕਮ ਦਿੱਤੇ ਹਨ।",
"ਇਸ ਦੇ ਤਹਿਤ, ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੈਂਦੀਆਂ ਮੰਡੀਆਂ ਵਿੱਚੋਂ ਪਾਣੀ ਅਤੇ ਚਿੱਕੜ ਹਟਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਹ ਮੁਹਿੰਮ 14 ਤੋਂ 19 ਸਤੰਬਰ ਤੱਕ ਚੱਲੇਗੀ।",
"ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਮੰਡੀਆਂ ਦੀ ਮੁਰੰਮਤ ਦਾ ਕੰਮ 19 ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਝੋਨੇ ਦੀ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।"
