1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ; ਜ਼ਮਾਨਤ ਪਟੀਸ਼ਨ ਖਾਰਜ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 24 ਅਪ੍ਰੈਲ 2026: ਸੁਪਰੀਮ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ ਵੱਖ-ਵੱਖ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਐਡਵੋਕੇਟ ਐਚ.ਐਸ. ਫੂਲਕਾ ਨੇ ਦੱਸਿਆ ਕਿ ਸੱਜਣ ਕੁਮਾਰ ਨੇ ਇਸ ਤੋਂ ਪਹਿਲਾਂ ਨਵੰਬਰ 2025 ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਸ ਸਮੇਂ ਅਦਾਲਤ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਨਹੀਂ ਹੁੰਦੀ, ਤਾਂ ਉਹ ਜ਼ਮਾਨਤ ਲਈ ਅਪਲਾਈ ਕਰ ਸਕਦੇ ਹਨ।
ਇਸੇ ਆਧਾਰ 'ਤੇ ਸੱਜਣ ਕੁਮਾਰ ਨੇ ਜ਼ਮਾਨਤ ਦੀ ਅਰਜ਼ੀ ਲਗਾਈ ਸੀ, ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਕੋਈ ਵੀ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਅਦਾਲਤ ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਜੁਲਾਈ 2026 ਵਿੱਚ ਤੈਅ ਕੀਤੀ ਹੈ।
Click to Follow Babushahi Facebook page →