24 ਅਕਤੂਬਰ ਨੂੰ ਕੰਪਿਊਟਰ ਉਪਰੇਟਰ ਅਤੇ ਸਕਿਉਰਟੀ ਗਾਰਡਾਂ ਦੀ ਇੰਟਰਵਿਊ ਹੋਵੇਗੀ
ਚਾਹਵਾਨ ਪ੍ਰਾਰਥੀ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਕਮਰਾ ਨੰ: 217, ਡੀ.ਸੀ ਦਫਤਰ ਕੰਪਲੈਕਸ ਵਿਖੇ ਪਹੁੰਚਣ
ਰੋਹਿਤ ਗੁਪਤਾ
ਗੁਰਦਾਸਪੁਰ, 21 ਅਕਤੂਬਰ ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਅਕਤੂਬਰ 2025 ਨੂੰ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਵਕਫ਼ ਬੋਰਡ (WAQF), ਜੋ ਕਿ ਪੰਜਾਬ ਸਰਕਾਰ ਦੇ ਅਧੀਨ ਕੰਮ ਕਰਦਾ ਹੈ, ਵੱਲੋਂ ਇੱਕ ਕੰਪਿਊਟਰ ਓਪਰੇਟਰ ਦੀ ਖਾਲੀ ਅਸਾਮੀ ਲਈ ਇੰਟਰਵਿਊ ਰੱਖੀ ਗਈ ਹੈ, ਜਿਸ ਲਈ ਯੋਗਤਾ ਬਾਰਵੀਂ ਜਾਂ ਗ੍ਰਜੂਏਸ਼ਨ ਹੈ,ਪ੍ਰਾਰਥੀ ਨੂੰ MS Word ਅਤੇ MS Excel ਦੀ ਸਮਝ ਹੋਣੀ ਚਾਹੀਦੀ ਹੈ ਅਤੇ ਅੰਗ੍ਰੇਜ਼ੀ ਅਤੇ ਪੰਜਾਬੀ ਵਿੱਚ ਟਾਈਪਿੰਗ ਆਉਣੀ ਲਾਜ਼ਮੀ ਹੈ।
ਇਸ ਅਸਾਮੀ ਲਈ ਲੜਕੇ ਅਤੇ ਲੜਕੀਆਂ ਦੋਨੋ ਅਪਲਾਈ ਕਰ ਸਕਦੇ ਹਨ ।
ਇਸ ਦੇ ਨਾਲ ਹੀ ਰੰਧਾਵਾ ਸਕਿਉਰਟੀ ਸਰਵਿਸਜ਼ ਲੁਧਿਆਣਾ ਵਾਸਤੇ ਸਕਿਉਰਟੀ ਗਾਰਡ ਦੀ ਅਸਾਮੀਆਂ ਲਈ ਵੀ ਇੰਟਰਵਿਊ ਕਰਵਾਈ ਜਾਵੇਗੀ । ਸਕਿਉਰਟੀ ਕੰਪਨੀ ਨੂੰ ਸਕਿਉਰਟੀ ਗਾਰਡ ਦੀ ਅਸਾਮੀ ਲਈ ਲੜਕੇ ਅਤੇ ਲੜਕੀਆਂ ਦੀ ਜਰੂਰਤ ਹੈ।
ਸਕਿਉਰਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀ ਪਾਸ, ਉਮਰ 22 ਤੋਂ 40 ਸਾਲ, ਅਤੇ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ ।
ਉਹਨਾਂ ਦੱਸਿਆ ਕਿ ਇੰਟਰਵਿਊ ਦੇਣ ਉਪਰੰਤ ਚੁਣੇ ਗਏ ਪ੍ਰਾਰਥੀਆਂ ਨੂੰ 15000/-ਰੁਪਏ ਤਨਖਾਹ ਮਿਲਣਯੋਗ ਹੋਵੇਗੀ । ਇਸ ਤੋਂ ਇਲਾਵਾ ਕੰਪਨੀ ਵਲੋਂ ਪੀ.ਐਫ, ਈ.ਐਸ.ਆਈ, ਵੈੱਲਫੇਅਰ ਫੰਡ, ਬੋਨਸ ਆਦਿ ਵੀ ਦਿੱਤੇ ਜਾਂਦੇ ਹਨ ।
ਉਪਰੋਕਤ ਕੰਪਿਊਟਰ ਉਪਰੇਟਰ ਅਤੇ ਸਕਿਉਰਟੀ ਗਾਰਡਾਂ ਦੀ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਆਪਣੇ ਵਿਦਿਅਕ ਯੋਗਤਾ ਦੇ ਦਸਤਾਵੇਜ ਲੈ ਕੇ 24-10-2025 ਨੂੰ ਸਵੇਰੇ 10:00 ਵਜੇ ਤੱਕ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਕਮਰਾ ਨੰ: 217 ਬਲਾਕ-ਬੀ, ਡੀ.ਸੀ ਦਫਤਰ ਕੰਪਲੈਕਸ ਵਿਖੇ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉੱਠਾਉਣ ।