300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
ਅੰਮ੍ਰਿਤਸਰ:- 9 ਮਾਰਚ 2026 : ਭਾਈ ਤਾਰਾ ਸਿੰਘ ਜੀ ਵਾਂ ਸਮੇਤ ਸ਼ਹੀਦ ਹੋਏ ਸਿੰਘਾਂ ਦੀ ਯਾਦ 300 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ 09 ਮਾਰਚ ਤੋਂ ਖਾਲਸਾ ਮਾਰਚ ਅਰੰਭ ਹੋ ਕੇ 11 ਮਾਰਚ ਨੂੰ ਵੱਖ-ਵੱਖ ਪਿੰਡਾਂ ਤੋਂ ਹੁੰਦੇ ਹੋਏ ਭਾਈ ਤਾਰਾ ਸਿੰਘ ਵਾਂ ਦੇ ਅਸਥਾਨ ‘ਤੇ ਸਮਾਪਤ ਹੋਵੇਗਾ। ਇਹ ‘ਖਾਲਸਾਈ ਮਾਰਚ’ ਦਾ ਅੱਜ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਪੁੱਜਣ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ, ਬਾਬਾ ਗਗਨਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਪਾਲਕੀ ਸਾਹਿਬ ਅਤੇ ਸੰਗਤਾਂ ਤੇ ਫੁੱਲਾਂ ਦੀ ਵਰਖਾ ਕਰਕੇ ਭਰਵਾ ਨਿੱਘਾ ਸੁਆਗਤ ਕੀਤਾ। ਇਸ ਸਮੇਂ ਪੰਜ ਪਿਆਰੇ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਦੀਪ ਸਿੰਘ ਗੜਗੱਜ, ਭਾਈ ਅਜਾਇਬ ਸਿੰਘ ਅਬੀਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਭਾਈ ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਬਲਦੇਵ ਸਿੰਘ ਵੱਲਾ ਅਤੇ ਬਾਬਾ ਬਲਵਿੰਦਰ ਸਿੰਘ ਕਾਲਵਾ ਸਕੱਤਰ ਧਰਮ ਪ੍ਰਚਾਰ ਕਮੇਟੀ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ।
Click to Follow Babushahi Facebook page →